March 16, 2026

Chandigarh Headline

True-stories

ਐਰੋਸਿਟੀ ਵਿੱਚ ਮੁਫ਼ਤ ਸਿਹਤ ਕੈਂਪ ਦੌਰਾਨ 135 ਮਰੀਜ਼ਾਂ ਦੀ ਜਾਂਚ, 112 ਲੋਕਾਂ ਨੂੰ ਮਿਲੇ 10 ਲੱਖ ਤੱਕ ਮੁਫ਼ਤ ਇਲਾਜ ਦੇ ਕਾਰਡ

1 min read

ਮੋਹਾਲੀ, 15 ਮਾਰਚ, 2026: ਮੋਹਾਲੀ ਦੇ ਐਰੋਸਿਟੀ ਦੇ ਬਲਾਕ ਸੀ ਵਿੱਚ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ (ਬੀਡੀਐਸ, ਐਮਡੀਐਸ, ਓਰਲ ਅਤੇ ਮੈਕਸੀਲੋਫੇਸ਼ੀਅਲ ਸਰਜਰੀ) ਵੱਲੋਂ ਦੰਦਾਂ ਅਤੇ ਸਿਹਤ ਸੰਭਾਲ ਨਾਲ ਸੰਬੰਧਤ ਇੱਕ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ 135 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

ਇਸ ਮੌਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 112 ਲੋਕਾਂ ਦੇ ਹੈਲਥ ਕਾਰਡ ਵੀ ਬਣਾਏ ਗਏ। ਇਨ੍ਹਾਂ ਹੈਲਥ ਕਾਰਡਾਂ ਰਾਹੀਂ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਐਰੋਸਿਟੀ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਸਮਾਜ ਹੀ ਤਰੱਕੀਸ਼ੀਲ ਸਮਾਜ ਦੀ ਨੀਂਹ ਹੁੰਦਾ ਹੈ। ਡਾ. ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ ਕੱੁਝ ਮਹੀਨਿਆਂ ਵਿੱਚ ਮੋਹਾਲੀ ਦੇ ਵੱਖ-ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚ ਹਜ਼ਾਰਾਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਮੇਰਾ ਮਕਸਦ ਹੈ ਅਤੇ ਮੋਹਾਲੀ ਦੇ ਹਰ ਪਿੰਡ ਅਤੇ ਹਰ ਸੈਕਟਰ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੀ ਪੂਰੀ ਜਾਂਚ, ਦੰਦਾਂ ਦੀ ਸਫ਼ਾਈ, ਦੰਦ ਕੱਢਣਾ, ਦੰਦਾਂ ਦੀ ਫ਼ਿਲਿੰਗ, ਸ਼ੂਗਰ ਜਾਂਚ, ਬਲੱਡ ਪ੍ਰੈਸ਼ਰ ਜਾਂਚ, ਅੱਖਾਂ ਦੀ ਜਾਂਚ ਅਤੇ ਔਰਤਾਂ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ ਸਮੇਤ ਹੋਰ ਕਈ ਆਮ ਅਤੇ ਗੰਭੀਰ ਸਿਹਤ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਮਾਹਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਸਲਾਹਾਂ ਦਿੱਤੀਆਂ ਗਈਆਂ ਅਤੇ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ।

ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਇਲਾਜ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਸ ਮੌਕੇ ਬਲਾਕ ਸੀ ਐਰੋਸਿਟੀ ਡਿਵੈਲਪਮੈਂਟ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਤੁਲੀ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰਾਂ ਸਮੇਤ ਸੇਵਕ ਸਿੰਘ, ਅਮਰੀਕ ਸਿੰਘ, ਦਵਿੰਦਰ ਕਾਲੀਆ, ਅਮਰਜੀਤ ਸਿੰਘ, ਵਿਜੇ ਗੁਪਤਾ, ਰਾਜਵਿੰਦਰ ਸਿੰਘ ਭਾਟੀਆ, ਮਹਿੰਦਰ ਸਿੰਘ, ਰਵਿੰਦਰ ਸੈਣੀ, ਅਮਰੀਕ ਸਿੰਘ ਸੈਣੀ, ਰਮਿੰਦਰ ਕੌਰ, ਗੁਰਨੈਬ ਸਿੰਘ, ਸੰਜੀਵ ਬੁੱਧੀਰਾਜਾ, ਰਮੇਸ਼ ਅਗਰਵਾਲ, ਤਰਵਿੰਦਰ ਸਿੰਘ, ਪੀਪੀ ਸਿੰਘ, ਮਲਵਿੰਦਰ ਸਿੰਘ ਅਤੇ ਸਮੂਹ ਬਲਾਕ ਸੀ ਵਾਸੀਆਂ ਦਾ ਕੈਂਪ ਦੇ ਆਯੋਜਨ ਵਿੱਚ ਮਿਲੇ ਪੂਰੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..