November 2, 2024

Chandigarh Headline

True-stories

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

1 min read

ਚੰਡੀਗੜ, 25 ਮਾਰਚ, 2022: ਆਮ ਆਦਮੀ ਪਾਰਟੀ ਦੇ ਪੰਜਾਬ ਚ ਸਰਕਾਰ ਆਉਣ ਦੀ ਵੱਡੀ ਵਜ੍ਹਾ ਉਨ੍ਹਾਂ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਨਾਉਣ ਦਾ ਵਾਅਦਾ ਸੀ, ਪੰਜਾਬ ਚ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ ਸਮੇਤ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਵੱਡੀ ਕਮੀਂ ਪੰਜਾਬ ਨੂੰ ਘੁਣ ਵਾਂਗ ਅੰਦਰੋ-ਅੰਦਰ ਖਾ ਰਹੀ ਸl ਆਪ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਪਹਿਲ ਦੇ ਆਧਾਰ ’ਤੇ ਦਿੱਤੀਆਂ ਜਾਣਗੀਆਂ, ਇਸੇ ਦੇ ਚੱਲਦਿਆਂ ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ 6 ਫ਼ੇਜ਼ ਸਥਿਤ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ, ਇਸ ਮੌਕੇ ਉਨ੍ਹਾਂ ਜਿੱਥੇ ਮਰੀਜ਼ਾਂ ਨਾਲ ਦਰਪੇਸ਼ ਸਮੱਸਿਆਂ ਬਾਰੇ ਜਾਣਿਆ ਉੱਥੇ ਹੀ ਡਾਕਟਰਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਸਥਾਰ ’ਚ ਪੁੱਛਿਆl

ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਹਾਲਤ ਵੀ ਕਾਫ਼ੀ ਗੰਭੀਰ ਹੈ ਅਤੇ ਡਾਕਟਰਾਂ ਦੀ ਕਮੀਂ ਵੀ ਵੱਡੀ ਸਮੱਸਿਆਂ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਹਸਪਤਾਲਾਂ ਨੁੰ ਕਦੇ ਤਵੱਜੋਂ ਹੀ ਨਹੀਂ ਦਿੱਤੀ, ਉਨ੍ਹਾਂ ਸੀਨੀਅਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਟਾਫ਼ ਅਤੇ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਇੱਕ ਖਰੜਾ ਬਣਾ ਕੇ ਦੇਣ ਤਾਂ ਜੋ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕੱਢਿਆ ਜਾਵੇ, ਇਸ ਮੌਕੇ ਉਨ੍ਹਾਂ ਨੂੰ ਡਾਕਟਰਾਂ ਅਤੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਮਿਲੇ ਜਿਨ੍ਹਾਂ ਪੱਕੇ ਕਰਨ ਸਮੇਤ ਆਪਣੀਆਂ ਹੋਰ ਸਮੱਸਿਆਵਾਂ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਜਾਣੂ ਕਰਵਾਇਆl ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਸਭ ਤੋਂ ਪਹਿਲਾਂ ਮੁਰੰਮਤ ਦਾ ਕੰਮ ਕਰਵਾਇਆ ਜਾਏਗਾ ਅਤੇ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਏ ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇl

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..