ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਭੰਗ, ਚੋਣ 31 ਮਾਰਚ ਨੂੰ
ਮੋਹਾਲੀ, 26 ਮਾਰਚ, 2022: ਅੱਜ ਮੋਹਾਲੀ ਪ੍ਰੈਸ ਕਲੱਬ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਰਬਸੰਮਤੀ ਨਾਲ ਕਾਰਜਕਾਰਨੀ ਭੰਗ ਕਰਕੇ 31 ਮਾਰਚ ਨੂੰ ਕਲੱਬ ਦੀਆਂ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਅਗਲੇ ਵਰੇ ਦੀ ਚੋਣ ਕਰਵਾਉਣ ਲਈ ਹਰਿੰਦਰ ਪਾਲ ਸਿੰਘ ਹੈਰੀ, ਕਿਰਪਾਲ ਸਿੰਘ, ਗੁਰਮੀਤ ਸਿੰਘ ਰੰਧਾਵਾ ਅਤੇ ਕੁਲਵਿੰਦਰ ਬਾਵਾ ਚੋਣ ਕਮਿਸ਼ਨ ਦਾ ਗਠਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਨੇ ਦੱਸਿਆ ਕਿ ਸੁਖਦੇਵ ਸਿੰਘ ਪਟਵਾਰੀ ਵਲੋਂ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਬਾਰੋੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਲੱਬ ਦੀ ਵਿੱਤੀ ਰਿਪੋਰਟ ਪੇਸ਼ ਕੀਤੀ ਗਈ। ਇਸ ਉਤੇ ਵਿਚਾਰ ਕਰਦਿਆਂ ਜਨਰਲ ਬਾਡੀ ਨੇ ਦੋਹਾਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ ਬਿਨਾਂ ਹੂਬਹੂ ਪਾਸ ਕਰ ਦਿੱਤਾ। ਇਸ ਮੌਕੇ ਇਕ ਮਤੇ ਰਾਹੀਂ ਜਨਰਲ ਬਾਡੀ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 31 ਮਾਰਚ ਨੂੰ ਕਰਾਉਣ ਦਾ ਮਤਾ ਪਾਸ ਕੀਤਾ ਗਿਆ।
ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰਾਨ ਮੀਤ ਪ੍ਰਧਾਨ ਮਨਜੀਤ ਸਿੰਘ ਅਤੇ ਰਾਜੀਵ ਤਨੇਜਾ, ਜਥੇਬੰਦਕ ਸਕੱਤਰ ਵਿਜੇ ਕੁਮਾਰ ਅਤੇ ਨਾਹਰ ਸਿੰਘ ਧਾਲੀਵਾਲ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਪ੍ਰਧਾਨ ਗੁਰਦੀਪ ਬੈਨੀਪਾਲ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ, ਸੁਖਵਿੰਦਰਪਾਲ ਸਿੰਘ ਮਨੌਲੀ, ਪਾਲ ਸਿੰਘ ਕੰਸਾਲਾ, ਸੁਸ਼ੀਲ ਗਰਚਾ, ਧਰਮ ਸਿੰਘ, ਰਾਜਿੰਦਰ ਸਿੰਘ ਤੱਗੜ, ਅਮਰਜੀਤ ਸਿੰਘ, ਕਿਚਨ ਕਮੇਟੀ ਦੇ ਚੇਅਰਮੈਨ ਮਾਇਆ ਰਾਮ, ਜਗਤਾਰ ਸਿੰਘ, ਭੁਪਿੰਦਰ ਬੱਬਰ, ਮੰਗਤ ਸੈਦਪੁਰ, ਐਚ.ਐਸ. ਭੱਟੀ, ਜਸਵਿੰਦਰ ਰੂਪਾਲ, ਪ੍ਰਵੇਸ਼ ਚੌਹਾਨ, ਰਾਕੇਸ਼ ਹਮਪਾਲ, ਹਰਦੇਵ ਚੌਹਾਨ, ਅਮਰਪਾਲ ਸਿੰਘ ਨੂਰਪੁਰੀ, ਰਾਜੀਵ ਵਸ਼ਿਸ਼ਟ, ਰਾਜੀਵ ਸਚਦੇਵਾ, ਸੁਰਜੀਤ ਤਲਵੰਡੀ, ਕੁਲਵੰਤ ਕੋਟਲੀ, ਨੇਹਾ ਵਰਮਾ, ਮੈਡਮ ਨੀਲਮ ਠਾਕੁਰ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।