March 29, 2024

Chandigarh Headline

True-stories

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਮੇਤ ਮੰਡੀ ਬੋਰਡ, ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ

1 min read

ਚੰਡੀਗੜ੍ਹ, 30 ਮਾਰਚ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..