May 24, 2024

Chandigarh Headline

True-stories

ਮਾਈਕ੍ਰੋਸਾਫਟ ਅਤੇ ਨੈਸ਼ਨਲ ਸਕਿਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ 1 ਲੱਖ ਲੜਕੀਆਂ ਨੂੰ ਕਰਵਾਇਆਂ ਜਾਵੇਗਾ ਤਕਨੀਕੀ ਕੋਰਸ: ਏ.ਡੀ.ਸੀ

1 min read

ਮੋਹਾਲੀ, 30 ਮਾਰਚ, 2022: ਮਾਈਕ੍ਰੋਸਾਫਟ ਅਤੇ ਨੈਸ਼ਨਲ ਸਕਿਲ ਡਿਵੈਲਪਮੈਂਟ ਕਾਰਪੋਰੇਸ਼ਨ ਸਾਂਝੇ ਤੋਰ ਤੇ ਪੂਰੇ ਭਾਰਤ ਦੀਆਂ ਇਕ ਲੱਖ ਲੜਕੀਆਂ ਨੂੰ ਅਤਿ ਆਧੁਨਿਕ ਸਿਖਲਾਈ ਦੇ ਰਿਹਾ ਹੈ ਜਿਸ ਨੂੰ ਪ੍ਰਾਪਤ ਕਰਕੇ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਭਾਰਤ ਦੀ ਆਰਥਿਕਤਾ ਦਾ ਪੱਧਰ ਉੱਚਾ ਚੁੱਕ ਸਕਣਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਏ.ਐਸ ਨਗਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮਾਈਕਰੋਸਾਫਟ ਦੀ ਇਸ ਪਹਿਲਕਦਮੀ ਨਾਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਪੜ੍ਹੀਆਂ ਲਿਖਿਆਂ ਲੜਕੀਆਂ ਜਾ ਇਸਤਰੀਆਂ ਦੇ ਨਾਲ-ਨਾਲ ਉਨ੍ਹਾਂ ਇਸਤਰੀਆਂ ਨੂੰ ਵੀ ਰੋਜ਼ੀ ਰੋਟੀ ਕਮਾਉਣ ਦੇ ਯੋਗ ਬਣਾ ਸਕੇਗਾ ਜਿਹੜੀਆਂ ਕਿ ਤਕਨੀਕੀ ਜਾਣਕਾਰੀ ਪੱਖੋਂ ਕਮਜ਼ੋਰ ਹਨ। ਇਹ ਪ੍ਰੋਗਰਾਮ ਲੜਕੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਵਧੀਆਂ ਨੌਕਰੀਆਂ ਲੈਣ ਦੇ ਯੋਗ ਬਣਾਵੇਗਾਂ ਅਤੇ ਇਸ ਕੋਰਸ ਨਾਲ ਉਨ੍ਹਾਂ ਨੂੰ ਆਪਣੇ ਛੋਟੇ ਸਹਾਇਕ ਕਾਰੋਬਾਰ ਚਲਾਉਣ ਵਿਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਚੰਗੀ ਯੋਜਨਬੱਧ ਤਰੀਕੇ ਨਾਲ ਤਿਆਰ ਕੀਤੇ ਇਸ ਕੋਰਸ ਦੀ ਮਡਿਊਲ 70 ਘੰਟਿਆਂ ਦਾ ਹੋਵੇਗਾ। ਜਿਹੜੀਆਂ ਲੜਕੀਆਂ ਇਸਤਰੀਆਂ 18 ਤੋਂ 30 ਸਾਲ ਤੱਕ ਦੀ ਉਮਰ ਦੀਆਂ ਹਨ ਅਤੇ ਜਿਨ੍ਹਾਂ ਨੇ ਘੱਟ ਤੋਂ ਘੱਟ 8ਵੀ ਪਾਸ ਕੀਤੀ ਹੈ ਉਹ ਇਸ ਦੇ ਯੋਗ ਹੋਣਗੀਆਂ।

ਉਨ੍ਹਾਂ ਦੱਸਿਆ ਇਹ ਕੋਰਸ ਨੋਜਵਾਨ ਲੜਕੀਆਂ ਨੂੰ ਤਕਨੀਕੀ ਸਕਿਲ, ਕਮਿਊਨੀਕੇਸ਼ਨ ਸਕਿੱਲਜ਼, ਉਦਮਤਾ ਦੀ ਸਕਿਲਜ਼, ਰੋਜਗਾਰ ਯੋਗਤਾ ਵਰਗੇ ਖੇਤਰਾਂ ਵਿੱਛ ਹੁਨਰ ਪ੍ਰਦਾਨ ਕਰੇਗਾ, ਜਿਹੜੀਆਂ ਕਿ ਅੱਜ ਦੇ ਸਮੇਂ ਵਿਚ ਰੋਜਗਾਰ ਪ੍ਰਾਪਤ ਕਰਨ ਲਈ ਬਹੁਤ ਮਹੱਤਵਪੂਰਨ ਹਨ। ਇਸ ਕੋਰਸ ਦਾ ਮਡਿਊਲ ਇਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਕਿ ਤਕਨੀਕੀ ਜਾਣਕਾਰੀ ਦੇ ਬਿਲਕੁਲ ਨੀਵੇਂ ਪੱਧਰ ਦੀ ਇਸਤਰੀਆਂ ਜਾਂ ਲੜਕੀਆਂ ਵੀ ਇਸ ਨੂੰ ਸਮਝ ਸਕੇਗੀ। ਚਾਹਵਾਨ ਲੜਕੀਆਂ ਇਸ ਟੇਨਿੰਗ ਲਈ https://rebrand.ly/mdsppb ਲਿਂਕ ਉਤੇ ਅਪਲਾਈ ਕਰ ਸਕਦੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਕਿਉਂਕਿ ਚੰਗੇ ਖੇਤਰ ਵਿਚ ਨੌਕਰੀ ਕਰਨ ਲਈ ਜਿਹੜੇ ਹੁਨਰ ਉਮੀਦਵਾਰ ਵਿਚ ਹੋਣੇ ਚਾਹੀਦੇ ਹਨ ਉਨ੍ਹਾਂ ਨੂੰ ਅਧਾਰ ਮੰਨ ਕੇ ਹੀ ਇਸ ਕੋਰਸ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਸਭ ਦੀ ਸਿਖਲਾਈ ਇਸ ਕੋਰਸ ਜਰੀਏ ਲੜਕੀਆਂ ਨੂੰ ਮਿਲੇਗੀ। ਹੋਰ ਵਧੇਰੇ ਜਾਣਕਾਰੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ -76, ਕਮਰਾ ਨੰ 453 ਵਿਖੇ ਜਾ ਫਿਰ 8872488853, 9216788884 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..