ਰਵਨੀਤ ਬਿੱਟੂ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ, 9 ਫਰਵਰੀ, 2022: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬਿੱਟੂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਰਸ਼ਦੀਪ ਸਿੰਘ ਗਾਗੋਵਾਲ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।