ਪ੍ਰਧਾਨ ਮੰਤਰੀ ਨਰਿੰਦਰ ਮੋਦੀ 14,16 ਤੇ 17 ਫਰਵਰੀ ਨੂੰ ਪੰਜਾਬ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ
ਚੰਡੀਗੜ੍ਹ, 9 ਫਰਵਰੀ, 2022: ਪੰਜਾਬ ਵਿੱਚ ਐੱਨਡੀਏ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਤਿੰਨ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੀਆਂ 27 ਵਿਧਾਨ ਸਭਾ ਸੀਟਾਂ ਲਈ ਬੁੱਧਵਾਰ ਨੂੰ ਹੋਣ ਵਾਲੀ ਵਰਚੁਅਲ ਰੈਲੀ ਨੂੰ ਰੱਦ ਕਰਦਿਆਂ ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਜਲੰਧਰ ਵਿੱਚ ਚੋਣ ਰੈਲੀ ਕਰਨਗੇ।ਪ੍ ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ 16 ਫਰਵਰੀ ਨੂੰ ਪਠਾਨਕੋਟ ਵਿੱਚ ਦੂਜੀ ਅਤੇ 17 ਫਰਵਰੀ ਨੂੰ ਅਬੋਹਰ ਵਿੱਚ ਤੀਜੀ ਰੈਲੀ ਨੂੰ ਸੰਬੋਧਨ ਕਰਨਗੇ।