July 27, 2024

Chandigarh Headline

True-stories

ਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਇਕ ਟਾਸਕਫੋੋਰਸ ਦੇ ਗਠਨ ਦਾ ਐਲਾਨ

1 min read

ਚੰਡੀਗੜ੍ਹ, 4 ਅਪ੍ਰੈਲ, 2022: ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।

ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲੱਗਭੱਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।

ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾਂ ਕਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟਰੇਨਿੰਗ ਪ੍ਰੋੋਗਰਾਮ ਤਿਆਰ ਕੀਤਾ ਜਾਵੇ। ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਲੱਗਭੱਗ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਬੀਜ ਵੱਜੋੋਂ ਦਿੱਤੇ ਜਾਣ।

ਚੀਮਾ ਵੱਲੋੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ। ਇਸ ਵਿੱਚ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਤ ਸੰਸਥਾਵਾਂ ਦੇ ਨੁਮਾਇੰਦੀਆਂ ਅਧਾਰਿਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋੋਜਨਾ ਨਾਲ ਨਾ ਕੇਵਲ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਵਿੱਚ ਸੁਧਾਰ ਹੋੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..