ਭਗਵੰਤ ਮਾਨ ਵੱਲੋਂ ਐਸਜੀਪੀਸੀ ਨੂੰ ਸ਼੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਅਪੀਲ
1 min readਚੰਡੀਗੜ੍ਹ, 7 ਅਪ੍ਰੈਲ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਅਪੀਲ ਕੀਤੀ ਗਈ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਪੂਰੀ ਦੁਨੀਆ ਦੀ ਸੰਗਤ ਤੱਕ ਪ੍ਰਸਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਫ਼ਰਜ਼ ਹੈ। ਇਸ ਵਾਸਤੇ SGPC ਸਾਡੀ ਜੋ ਵੀ ਸੇਵਾ ਲਗਾਏਗੀ, ਅਸੀਂ ਖਿੜੇ ਮੱਥੇ ਪ੍ਰਵਾਨ ਕਰਾਂਗੇ। ਪ੍ਰਸਾਰ ਦੀਆਂ ਨਵੀਆਂ ਤਕਨੀਕਾਂ ਦੇ ਜ਼ਰੀਏ ਦਰਬਾਰ ਸਾਹਿਬ ਤੋਂ ਗੁਰਬਾਣੀ ਲੋਕਾਂ ਤੱਕ ਪਹੁੰਚਾਉਣ ਲਈ ਸਾਰਾ ਖ਼ਰਚ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ।