ਜ਼ਿਲ੍ਹੇ ਚ ਹੁਣ ਤੱਕ 18 ਹਜ਼ਾਰ 826 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
ਮੋਹਾਲੀ, 11 ਅਪ੍ਰੈਲ, 2022: ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 11 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 18 ਹਜ਼ਾਰ 826 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 5 ਹਜਾਰ 490 ਮੀਟਰਕ ਟਨ, ਮਾਰਕਫੈੱਡ ਵੱਲੋਂ 5 ਹਜ਼ਾਰ 046ਮੀਟਰਕ ਟਨ, ਪਨਸਪ ਵੱਲੋਂ 3466 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 2 ਹਜਾਰ 479 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 490 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 10 ਹਜਾਰ 223 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 27 ਕਰੋੜ 53ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।