April 19, 2024

Chandigarh Headline

True-stories

ਕੁਲਵੰਤ ਸਿੰਘ ਨੇ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ ਤੇ ਝੋਨਾ ਲਗਾਉਣ ਲਈ ਕੀਤੀ ਅਪੀਲ

1 min read

ਮੋਹਾਲੀ, 11 ਅਪ੍ਰੈਲ, 2022: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਸਿਵਾਲਿਕ ਪਬਲਿਕ ਸਕੂਲ ਫੇਜ-6, ਐਸ.ਏ.ਐਸ.ਨਗਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਵਿੱਚ ਜਿਲ੍ਹਾ ਐਸ.ਏ.ਐਸ.ਨਗਰ ਦੇ ਐਮ.ਐਲ.ਏ. ਕੁਲਵੰਤ ਸਿੰਘ ਹਲਕਾ ਮੋਹਾਲੀ, ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ. ਹਲਕਾ ਡੇਰਾਬਸੀ ਅਤੇ ਹਲਕਾ ਖਰੜ ਦੇ ਐਮ.ਐਲ.ਏ. ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਸਪੈਕਸਮੈਨ ਇਕਬਾਲ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ਤੇ ਭਾਗ ਲਿਆ। ਮੁੱਖ ਮਹਿਮਾਨਾਂ ਵੱਲੋਂ ਵਿਸ਼ੇਸ਼ ਤੌਰ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਤਨ ਦੀ ਵੱਟਾਂ ਤੇ ਕਾਬਤ ਦੀ ਤਕਨੀਕ ਨੂੰ ਅਪਣਾਉਣ ਲਈ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ।

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਆਈ.ਏ.ਐੱਸ. ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਝੋਨੇ ਵਰਗੀ ਪਾਣੀ ਦੀ ਵਧੇਰੇ ਮਾਤਰਾ ਦੀ ਖਪਤ ਕਰਨ ਵਾਲੀ ਫਸਲ ਦੀ ਥਾਂ ਤੇ ਸਬਜੀਆਂ, ਤੇਲ ਬੀਜ, ਦਾਲਾਂ ਆਦਿ ਫਸਲਾਂ ਦੀ ਕਾਸਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਜਿਲ੍ਹੇ ਦੇ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਪਿੰਡ ਸ਼ਾਹਪੁਰ ਨੇ ਤੁਪਕਾ ਸਿੰਚਾਈ ਨਾਲ ਝੋਨੇ ਦੀ ਕਾਸ਼ਤ ਬਾਰੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਜਿੱਥੇ ਰਿਵਾਇਤੀ ਤਰੀਕੇ ਨਾਲ ਝੋਨੇ ਦੀ ਕਾਸਤ ਲਈ ਇੱਕ ਕਰੋੜ ਲੀਟਰ ਪਾਣੀ ਦੀ ਖਪਤ ਹੁੰਦੀ ਹੈ ਉੱਥੇ ਉਸ ਵੱਲੋਂ ਤੁਪਕਾ ਸਿੰਚਾਈ ਦੀ ਵਰਤੋਂ ਨਾਲ ਝੋਨੇ ਦੀ ਕਾਸ਼ਤ ਕਰਕੇ ਕੇਵਲ 22 5 ਲੱਖ ਲੀਟਰ ਪਾਣੀ ਦੀ ਖਪਤ ਕੀਤੀ ਅਤੇ ਇਸ ਤਕਨੀਕ ਨਾਲ 29.5 ਕੁਇੰਟਲ ਪ੍ਰਤੀ ਏਕੜ ਝਾੜ ਪ੍ਰਾਪਤ ਕੀਤਾ।

ਜਿਲ੍ਹਾ ਐਸ.ਏ.ਐਸ ਨਗਰ ਦੀ ਕਿਸਾਨ ਜਥੇਬੰਦੀ ਦੇ ਪ੍ਰਧਾਨ ਮੋਹਰ ਸਿੰਘ ਥੋੜੀ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਪੱਧਰ ਤੇ ਕਰਵਾਉਣ ਲਈ ਕਿਹਾ।ਇਸ ਕੈਂਪ ਵਿੱਚ ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਅਦਾਰਿਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਰਸਾਉਣ ਲਈ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖਰੜ ਵਿਖੇ ਸੈਂਟਰ ਵੱਲੋਂ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਨਵੀਆਂ ਕਿਸਮਾਂ ਪੀ.ਆਰ-150 ਅਤੇ ਪੀ.ਆਰ-131 ਦਾ ਬੀਜ ਵੀ ਮੁਹੱਈਆ ਕਰਵਾਇਆ ਗਿਆ।

ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਡਾ: ਰਾਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਖੇਤੀਬਾੜੀ ਵਿਭਾਗ ਵੱਲੋਂ ਉਚ ਮਿਆਰ ਦੀਆਂ ਖਾਦਾਂ, ਬੀਜ ਦਵਾਈਆਂ ਅਤੇ ਖੇਤੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਜਾਰੀ ਰਹਿਣਗੇ। ਡਾ. ਹਰਵਿੰਦਰ ਲਾਲ ਜਿਲ੍ਹਾ ਸਿਖਲਾਈ ਅਫਸਰ ਐਸ ਏ ਐਸ ਨਗਰ ਵੱਲੋਂ ਜਿਲ੍ਹੇ ਦੇ ਐਮ.ਐਲ.ਏ. ਸਹਿਬਾਨਾਂ ਉੱਚ ਅਧਿਕਾਰੀਆਂ, ਕਿਸਾਨ ਬੀਬੀਆਂ ਅਤੇ ਵਿਸ਼ੇਸ ਤੌਰ ਤੇ ਖੇਤੀਬਾੜੀ ਕਾਲਜ ਝੰਜੋੜੀ, ਘੜੂੰਆਂ ਅਤੇ ਸਹੜਾਂ ਦੇ ਖੇਤੀ ਵਿਦਿਆਰਥੀਆਂ ਦਾ ਇਸ ਕੈਂਪ ਵਿੱਚ ਸਿਰਕਤ ਕਰਨ ਲਈ ਧੰਨਵਾਦ ਕੀਤਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..