December 12, 2024

Chandigarh Headline

True-stories

ਮੰਤਰੀ ਮੰਡਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ

1 min read

ਚੰਡੀਗੜ੍ਹ, 13 ਅਪ੍ਰੈਲ, 2022: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ (25 ਉਪ ਮੰਡਲ ਇੰਜੀਨੀਅਰ, 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਅਸਾਮੀਆਂ ਲਈ ਭਰਤੀ ਇੱਕ ਸਾਲ ਦੇ ਅੰਦਰ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੁਆਰਾ ਸਿੱਧੀ ਭਰਤੀ ਰਾਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਸੀ। ਇਨਾਂ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਸਾਲ 2022 ਵਿੱਚ ਅਫਸਰਾਂ/ਕਰਮਚਾਰੀਆਂ ਦੀ ਸੇਵਾਮੁਕਤੀ/ਪ੍ਰਮੋਸ਼ਨ ਕਾਰਨ ਖਾਲੀ ਪਈਆਂ ਹਨ।

ਗਰਾਮ ਪੰਚਾਇਤਾਂ ਨੂੰ ਬਰਾਡਬੈਂਡ ਸੇਵਾਵਾਂ ਪ੍ਰਦਾਨ ਕਰਨ ਲਈ ਮੌਜੂਦਾ ਭਾਰਤਨੇਟ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਪ੍ਰਵਾਨਗੀ ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿੱਚ ਕੀਤੇ ਗਏ ਸਮਝੋਤੇ ਦੀ ਲਗਾਤਾਰਤਾ ਵਿੱਚ ਮੰਤਰੀ ਮੰਡਲ ਨੇ ਭਾਰਤਨੈੱਟ ਸਕੀਮ ਦੇ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿੱਚ ਮਦਦ ਕਰਨ ਲਈ ਮਨਜ਼ੂਰੀ ਦਿੱਤੀ।

ਰਾਜ ਸਰਕਾਰ ਇੱਕ ਮਿਆਰੀ ਨੈੱਟਵਰਕ ਬੁਨਿਆਦੀ ਢਾਂਚਾ ਸਥਾਪਤ ਕਰਕੇ ਪੇਂਡੂ ਖੇਤਰਾਂ ਵਿੱਚ ਈ-ਗਵਰਨੈਂਸ, ਈ-ਸਿਹਤ, ਈ-ਸਿੱਖਿਆ, ਈ-ਬੈਂਕਿੰਗ, ਇੰਟਰਨੈੱਟ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਬਿਨਾਂ ਕਿਸੇ ਵਿਤਕਰੇ ਦੇ ਆਧਾਰ `ਤੇ ਪਹੁੰਚਯੋਗ ਹੈ। ਇਹ ਸਾਰੇ ਘਰਾਂ ਅਤੇ ਸੰਸਥਾਵਾਂ ਲਈ ਆਨ-ਡਿਮਾਂਡ ਕਿਫਾਇਤੀ ਬਰਾਡਬੈਂਡ ਕਨੈਕਟੀਵਿਟੀ ਦੀ ਵਿਵਸਥਾ ਨੂੰ ਸਮਰੱਥ ਕਰੇਗਾ ਅਤੇ ਭਾਰਤ ਸਰਕਾਰ ਦੇ ਨਾਲ ਸਾਂਝੇਦਾਰੀ ਵਿੱਚ, ਡਿਜੀਟਲ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਸਹਾਇਤਾ ਕਰੇਗਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..