ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਸਿਖਲਾਈ ਦਾ ਦੂਜਾ ਬੈਚ 25 ਅਪ੍ਰੈਲ 2022 ਤੋ
ਮੋਹਾਲੀ, 18 ਅਪ੍ਰੈਲ, 2022: ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ ਮਿਤੀ 25 ਅਪ੍ਰੈਲ 2022 ਨੂੰ ਡੇਅਰੀ ਸਿਖਲਾਈ ਕੇਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਿੰਦਰਪਾਲ ਸਿੰਘ ਕਾਹਲੋ, ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ।
ਉਨਾ ਨੇ ਖਾਸ ਤੌਰ ਤੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੋਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ 9878441386 ਤੇ ਸੰਪਰਕ ਕਰ ਸਕਦੇ ਹੋ।