December 1, 2023

Chandigarh Headline

True-stories

ਕਾਨੂੰਨ ਦੀ ਉਲੰਘਣਾ ਕਰਨ ਤੇ ਦੋ ਆਈਲੈਟਸ ਕੋਚਿੰਗ ਸੰਸਥਾਵਾਂ ਦਾ ਲਾਇਸੰਸ ਰੱਦ

1 min read

ਮੋਹਾਲੀ, 22 ਅਪ੍ਰੈਲ, 2022: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੋਮਲ ਮਿੱਤਲ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਕਾਨੂੰਨ ਦੀ ਉਲੰਘਣਾ ਕਰਨ ਤੇ ਦੋ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਬੈਸਟ ਕਰਿਅਰ ਅਤੇ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਦੇ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਸਟ ਕਰਿਅਰ ਨੂੰ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 5, ਸਤੰਬਰ 2022 ਤੱਕ ਸੀ । ਉਨ੍ਹਾਂ ਦੱਸਿਆ ਕਿ ਸਿਕਾਇਤ ਦੇ ਆਧਾਰ ਤੇ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਣ । ਪੁਲਿਸ ਪ੍ਰਾਸ਼ਸ਼ਨ ਵੱਲੋਂ ਸੂਚਿਤ ਕੀਤਾ ਗਿਆ ਕਿ ਬੈਸਟ ਕੈਰੀਅਰ ਐਸ.ਸੀ.ਐਫ ਨੰ 7 , ਫੇਜ਼ 3-ਬੀ-2 ਟੋਪ ਫਲੋਰ ‘ਚ 2 ਸਾਲਾਂ ਤੋਂ ਕੋਈ ਨਹੀ ਰਹਿ ਰਿਹਾ । ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਲਾਇਸੰਸੀ ਵੱਲੋਂ ਲੰਬੇ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੈਸ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਨੂੰ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਸਤੰਬਰ 2022 ਤੱਕ ਸੀ । ਇਸ ਸੰਸਥਾਂ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਪੜਤਾਲ ਕੀਤੀ ਗਈ ਅਤੇ ਪਤਾ ਚੱਲਿਆ ਕਿ ਉਨ੍ਹਾਂ ਵੱਲੋਂ ਦੂਜਾ ਦਫ਼ਤਰ ਖੋਲਦੇ ਹੋਏ ਲਾਇਸੰਸ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਲਾਇਸੰਸ ਵਿੱਚ ਹਾਸਲ ਕਰਦੇ ਸਮੇਂ ਦਿੱਤਾ ਆਪਣਾ ਐਡਰੈਸ ਮਕਾਨ ਨੰ: 1101 ਬਲਾਕ-ਐਨ ਜਲਵਾਯੂ ਟਾਵਰ ਨਿਊ ਸੰਨੀ ਇਨਕਲੇਵ ਨੂੰ ਛੱਡ ਕੇ ਜਾ ਚੁੱਕਾ ਹੈ। ਉਕਤ ਲਾਇਸੰਸੀ ਵੱਲੋਂ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਵਿੱਚ ਦਰਸਾਏ ਅਨੁਸਾਰ ਮੈਸ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਐਕਟ,ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ ਫਰਮ ਦੇ ਪਾਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਣਗੇ ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..