December 12, 2024

Chandigarh Headline

True-stories

ਮਾਸਕ ਪਾਉਣ ਸਬੰਧੀ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਂਆਂ ਹਦਾਇਤਾਂ ਜਾਰੀ

ਐਸ.ਏ.ਐਸ. ਨਗਰ, 22 ਅਪ੍ਰੈਲ, 2022: ਐਸ.ਏ.ਐਸ. ਨਗਰ ਦੇ ਜਿ਼ਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੋਵਿਡ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਮਾਸਕ ਪਾਉਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਰੀ ਹਦਾਇਤਾਂ ਅਨੁਸਾਰ ਭੀੜ ਭਾੜ ਵਾਲੀਆਂ ਥਾਂਵਾਂ ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਜਦ ਕਿ ਬੰਦ ਥਾਂਵਾਂ ਜਿਵੇਂ ਜਨਤਕ ਟਰਾਂਸਪੋਰਟ ਜਿਵੇਂ ਬੱਸ, ਟ੍ਰੇਨ, ਹਵਾਈ ਜਹਾਜ, ਟੈਕਸੀ ਆਦਿ, ਸਿਨੇਮਾ ਹਾਲ, ਸੌਪਿੰਗ ਮਾਲ, ਡਿਪਾਰਟਮੈਂਟਰ ਸਟੋਰ, ਕਲਾਸਰੂਮ, ਦਫ਼ਤਰਾਂ ਦੇ ਕਮਰੇ, ਇਨਡੋਰ ਇੱਕਠ ਆਦਿ ਥਾਂਵਾਂ ਤੇ ਮਾਸਕ ਪਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਪਾਲਣ ਕਰਨ ਲਈ ਵੀ ਕਿਹਾ ਗਿਆ ਹੈ।

ਇਸ ਦੇ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਉਪਰੋਕਤ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ ਦੇ ਉਪਬੰਧ 2005 ਅਤੇ ਇੰਡੀਅਨ ਪੀਨਲ ਕੋਡ, 1860 ਅਧੀਨ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..