April 1, 2023

Chandigarh Headline

True-stories

ਡੇਰਾਬੱਸੀ ਬਲਾਕ ਸਿਹਤ ਮੇਲਾ : 700 ਤੋਂ ਵੱਧ ਵਿਅਕਤੀਆਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਹਾ

1 min read

ਡੇਰਾਬੱਸੀ/ਲਾਲੜੂ, 22 ਅਪ੍ਰੈਲ, 2022: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ “ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਕਮਿਊਨਿਟੀ ਹੈਲਥ ਸੈਂਟਰ ਲਾਲੜੂ ਵਿਖੇ ਅੱਜ ਬਲਾਕ ਪੱਧਰੀ ਸਿਹਤ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕੁਲਜੀਤ ਸਿੰਘ ਰੰਧਾਵਾ ਹਲਕਾ ਵਿਧਾਇਕ ਡੇਰਾਬੱਸੀ ਨੇ ਬਤੌਰ ਮੁੱਖ ਮਹਿਮਾਨ ਸਿ਼ਰਕਤ ਕੀਤੀ ਇਸ ਮੌਕੇ ਸਵਾਤੀ ਟਿਵਾਣਾ ਐਸ.ਡੀ.ਐਮ. ਡੇਰਾਬੱਸੀ, ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਡੇਰਾਬੱਸੀ ਅਤੇ ਡਾ. ਨਵੀਨ ਕੌਸਿ਼ਕ ਐਸ.ਐਮ.ਓ. ਲਾਲੜੂ ਵੀ ਮੌਜੂਦ ਰਹੇ। ਸਿਹਤ ਵਿਭਾਗ ਵੱਲੋਂ ਕਰਵਾਏ ਇਸ ਮੇਲੇ ਵਿਚ ਇਕ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ। ਸਿਹਤ ਮੇਲੇ ਵਿੱਚ 7 ਸੌ ਤੋਂ ਵੱਧ ਵਿਅਕਤੀਆਂ ਨੇ ਸਿਹਤ ਸੇਵਾਵਾਂ ਦਾ ਲਾਹਾ ਲਿਆ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋੜਵੰਦ ਵਿਅਕਤੀਆਂ ਦੀ ਸਿਹਤ ਜਾਂਚ, ਅੱਖਾਂ ਦੀ ਜਾਂਚ, ਡੈਂਟਲ ਜਾਂਚ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ, ਲੈਬ ਟੈਸਟ ਅਤੇ ਕੋਵਿਡ-19 ਵੈਕਸੀਨੇਸ਼ਨ ਕਰਨ ਦੇ ਨਾਲ-ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਈ-ਕਾਰਡ ਅਤੇ ਆਬਾ ਕਾਰਡ ਬਣਾਏ ਗਏ। ਇਸ ਤੋਂ ਇਲਾਵਾ ਇਸਤਰੀ ਤੇ ਬਾਲ ਵਿਕਾਸ ਵਿਭਾਗ, ਆਯੂਸ਼, ਪੰਚਾਇਤ ਵਿਭਾਗ ਅਤੇ ਫੂਡ ਸੇਫ਼ਟੀ ਵਿਭਾਗ ਨੇ ਵੀ ਆਪਣੀ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਨੇ ਸੰਬੋਧਨ ਕਰਦੇ ਹੋਏ ਕੁਲਜੀਤ ਸਿੰਘ ਰੰਧਾਵਾ ਹਲਕਾ ਵਿਧਾਇਕ ਡੇਰਾਬੱਸੀ ਨੇ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਆਜ਼ਾਦੀ ਦੇ 75 ਵਰ੍ਹਿਆਂ ਮੌਕੇ ਮਨਾਏ ਜਾ ਰਹੇ ਇਸ ਸਮਾਗਮ ਮੌਕੇ ਸਾਨੂੰ ਸਭ ਨੂੰ ਮਿਲ ਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਤੰਦਰੁਸਤ ਜੀਵਨ ਸ਼ੈਲੀ ਅਪਣਾਉਂਦਿਆਂ ਸਾਫ਼ ਸੁਥਰੇ ਖਾਣ-ਪੀਣ ਪ੍ਰਤੀ ਆਪਣੀ ਚੇਤਨਾ ਚ ਵਾਧਾ ਕਰਾਂਗੇ। ਉਨਾਂ ਇਹ ਵੀ ਕਿਹਾ ਕਿ ਚੰਗਾ ਖਾਣ ਦੇ ਨਾਲ ਨਾਲ ਸਾਨੂੰ ਸਾਫ ਪਾਣੀ ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪਰ ਅੱਜੋਕੇ ਸਮੇਂਚ ਅਜਿਹਾ ਨਾ ਕਰਨ ਕਰਕੇ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨਾਂ ਮੇਲੇ ਵਿੱਚ ਆਮਦ `ਤੇ ਬੂਟਾ ਲਗਾ ਕੇ ਵਾਤਾਵਰਣ ਤੇ ਸਿਹਤ ਸੰਭਾਲ ਦਾ ਸੁਨੇਹਾ ਵੀ ਦਿੱਤਾ। ਮੇਲੇ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਅਜਿਹਾ ਮੇਲਾ ਉਨਾਂ ਪਹਿਲਾਂ ਇਸ ਇਲਾਕੇ ਵਿੱਚ ਨਹੀਂ ਦੇਖਿਆ ਜਿਸ ਲਈ ਸਾਰੇ ਪ੍ਰਬੰਧਕ ਤੇ ਸਿਹਤ ਮਹਿਮਕਾ ਵਧਾਈ ਦਾ ਪਾਤਰ ਹੈ। ਸਮਾਗਮ ਦੌਰਾਨ ਹਲਕਾ ਵਿਧਾਇਕ ਵੱਲੋਂ ਯੋਗ ਲਾਭਪਾਤਰੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਅਤੇ ਪੋਸ਼ਣ ਕਿੱਟਾਂ ਵੀ ਵੰਡੀਆਂ।

ਇਸ ਮੌਕੇ ਸਵਾਤੀ ਟਿਵਾਣਾ ਐਸ.ਡੀ.ਐਮ. ਡੇਰਾਬੱਸੀ ਨੇ ਕਿਹਾ ਕਿ ਅਜਿਹੇ ਸਿਹਤ ਮੇਲੇ ਮੁੱਢਲੇ ਪੜਾਅ `ਤੇ ਬਿਮਾਰੀ ਦਾ ਪਤਾ ਲਗਾਉਣ, ਸਮੇਂ ਸਿਰ ਰੈਫਰਲ, ਇਲਾਜ ਪ੍ਰਬੰਧਨ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ਲਈ ਇਕ ਵੱਡਾ ਪਲੇਟਫਾਰਮ ਹਨ। ਉਨ੍ਹਾਂ ਕਿਹਾ ਕਿ ਸਿਹਤ ਦਾ ਮਾਮਲਾ ਅੱਜ ਚੋਖੇ ਧਿਆਨ ਦੀ ਮੰਗ ਕਰਦਾ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਅਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਮੌਕੇ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਡੇਰਾਬੱਸੀ ਨੇ ਕਿਹਾ ਕਿ ਅਸਲ ਵਿੱਚ ਸਿਹਤ ਪ੍ਰਤੀ ਜਾਣਕਾਰੀ ਹੀ ਬਚਾਓ ਹੈ। ਇਸ ਲਈ ਸਿਹਤ ਜਾਗਰੂਕਤਾ ਅਤੇ ਪੌਸ਼ਟਿਕ ਆਹਾਰ ਹਰ ਇੱਕ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਸਮੇਂ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਅਜ਼ਾਦੀ ਦੇ 75 ਸਾਲਾ ਦਿਹਾੜੇ ਮਨਾਉਂਦਿਆਂ ਇਸ ਅੰਮ੍ਰਿਤ ਮਹਾਉਤਸਵ ਦਾ ਮੁੱਖ ਉਦੇਸ਼ ਜਿੱਥੇ ਆਮ ਲੋਕਾਂ ਖ਼ਾਸਕਰ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਿਆਰੀ ਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਾਉਣਾ ਹੈ, ਉੱਥੇ ਉਨ੍ਹਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦੇਣਾ ਹੈ ਤਾਂ ਜੋ ਅਸੀਂ ਰਾਜ ਵਿੱਚ ਇਕ ਨਿਰੋਏ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਡਾ. ਨਵੀਨ ਕੌਸਿ਼ਕ ਨੇ ਮੁੱਖ ਮਹਿਮਾਨ ਸਮੇਤ ਸਭ ਹਾਜ਼ਰੀਨ ਦਾ ਧਨਵਾਦ ਕੀਤਾ। ਡਾ. ਮਹਿਤਾਬ ਸਿੰਘ ਬੱਲ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਸਿਹਤ ਸੰਭਾਲ ਸਬੰਧੀ ਪੁਸਤਕ ਵੀ ਭੇਂਟ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਡੀ.ਐਮ.ਸੀ.,ਡਾ. ਮਹਿਤਾਬ ਸਿੰਘ ਬੱਲ, ਡਾ. ਅੰਸ਼ੂ ਗਰਗ, ਸੁਖਜੀਤ ਸਿੰਘ ਬੀ.ਈ.ਈ., ਸ਼ੀਨਮ ਗਰੋਵਰ ਬਲਾਕ ਐਕਸਟੈਂਸ਼ਨ ਐਜੂਕੇਟਰ, ਡਾ. ਅਨੂ, ਡਾ.ਆਸ਼ੀਸ਼ ਸਮੇਤ ਸਿਹਤ ਕਰਮਚਾਰੀ ਤੇ ਵੱਡੀ ਗਿਣਤੀ ਵਿੱਚ ਸਥਾਨਕ ਵਾਸੀ ਮੌਜੂਦ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..