ਮੈਸ. ਬਰਾਇਟ ਓਵਰਸੀਜ਼ ਫਰਮ ਦਾ ਲਾਇਸੰਸ ਰੱਦ
1 min readਐਸ.ਏ.ਐਸ ਨਗਰ, 27 ਅਪ੍ਰੈਲ, 2022: ਅਮਿਤ ਤਲਵਾੜ,ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸ. ਬਰਾਇਟ ਓਵਰਸੀਜ਼ ਐਸ.ਸੀ.ਓ 59 ਗਰਾਉਂਡ ਫਲੌਰ, ਫੇਜ-2, ਮੁਹਾਲੀ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੱਕ ਲਗਾਤਾਰ ਕੰਮ ਕਰਨ ਵਿੱਚ ਅਸਫਲ ਰਹਿਣ ਕਰਕੇ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸ: ਬਰਾਇਟ ਓਵਰਸੀਜ਼ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14, ਫਰਵਰੀ 2021 ਤੱਕ ਸੀ । ਉਨ੍ਹਾਂ ਦੱਸਿਆ ਕਿ ਫਰਮ ਦੇ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ‘ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜ਼ਰ ਹੋਣ ਲਈ ਹਦਾਇਤ ਕੀਤੀ ਗਈ ਸੀ ਜਿਸ ਵਿੱਚ ਉਹ ਅਸਫ਼ਲ ਰਿਹਾ। ਤਹਿਸੀਲਦਾਰ, ਮੁਹਾਲੀ ਦੀ ਰਿਪੋਰਟ ਅਨੁਸਾਰ ਐਸ.ਸੀ.ਓ 59 ਗਰਾਉਂਡ ਫਲੌਰ, ਫੇਜ-2, ਮੁਹਾਲੀ ਦੇ ਪਤੇ ਤੇ ਪਹੁੰਚ ਕਰਨ ਤੇ ਪਤਾ ਲੱਗਾ ਕਿ ਇਹ ਦਫਤਰ 4-5 ਮਹੀਨੇ ਪਹਿਲਾਂ ਹੀ ਬੰਦ ਹੋ ਗਿਆ ਹੈ ਅਤੇ ਫਰਮ ਵੱਲੋਂ ਕੋਈ ਕੰਮ ਨਹੀਂ ਕੀਤਾ ਗਿਆ । ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਅਧੀਨ ਲਾਇਸੰਸੀ ਵਲੋਂ ਲੰਬੇ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ । ਲਾਇੰਸਸੀ ਵੱਲੋਂ ਲਾਇਸੰਸ ਰੀਨਿਊ ਕਰਨ ਦੀ ਦਿੱਤੀ ਗਈ ਦਰਖਾਸਤ ਵੀ ਦਾਖਲ ਦਫਤਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਐਕਟ, ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸਸੀ,ਬਰਮ ਦਾ ਪਾਟਨਰਾਂ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਵੇਗਾ ।