April 19, 2024

Chandigarh Headline

True-stories

ਡੇਅਰੀ ਸਿਖਲਾਈ ਦਾ ਤੀਜਾ ਬੈਚ 9 ਮਈ ਤੋਂ ਸ਼ੁਰੂ

1 min read

ਐਸ.ਏ.ਐਸ ਨਗਰ, 5 ਮਈ, 2022: ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੀਜਾ ਬੈਚ 9 ਮਈ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ,ਐਸ.ਏ.ਐਸ ਨਗਰ ਦੇ ਕਮਰਾ ਨੰਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ‘ਚ ਭਾਗ ਲੈਣ ਵਾਲੇ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਣ ਉਮਰ 18 ਸਾਲ ਤੋਂ 50 ਸਾਲ ਤੱਕ ਹੋਵੇ । ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ ।

ਉਨ੍ਹਾਂ ਕਿਹਾ ਕਿ ਚਾਹਵਾਨ ਕਿਸਾਨ ਉਪਰੋਕਤ ਦਰਸਾਏ ਗਏ ਪਤੇ ਤੇ ਜਾ ਕੇ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ 9878441386 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..