ਡੀਸੀ ਅਮਿਤ ਤਲਵਾੜ ਨੇ ਕੀਤੀ ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ
1 min readਐਸ.ਏ.ਐਸ ਨਗਰ, 9 ਮਈ, 2022: ਜਿਲ੍ਹੇ ਦੇ ਪ੍ਰਾਇਵੇਟ ਤੇ ਸਰਕਾਰੀ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾ ‘ਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਅਤੇ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਤੇ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਾੳਣ ਬਾਰੇ ਡਿਪਟੀ ਕਮੀਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਨਿੱਤ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸੂਬਾ ਸਰਕਾਰ ਲੋਕਾ ਦਾ ਜੀਵਨ ਪੱਧਰ ਵਧੀਆ ਬਣਾਉਣ ਅਤੇ ਉੱਚਾ ਚੁੱਕਣ ਲਈ ਦਿਨ ਰਾਜ ਕੰਮ ਕਰ ਰਹੀ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰ ਵਿੱਚ ਚੱਲ ਰਹੇ ਕੰਮਾਂ ਬਾਰੇ ਸਿਹਤ ਵਿਭਾਗ ਦੇ ਅਧੀਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਇਲਾਜ ਦੀਆਂ ਸੇਵਾਵਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾ ਕਿਹਾ ਕਿ ਨੋਜੁਆਨ ਵੱਡੀ ਗਿਣਤੀ ਵਿਚ ਹੁਣ ਨਸ਼ਿਆਂ ਦੇ ਕੋਹੜ ਨੂੰ ਛੱਡ ਕੇ ਨਵੀਂ ਜ਼ਿਦੰਗੀ ਦੀ ਸ਼ੁਰੂਆਤ ਕਰਨ ਲਈ ਨਸ਼ਾ-ਛਡਾਓ ਕੇਂਦਰਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਲੋਕਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ਾ ਛੁਡਾਓ ਸੈਂਟਰਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਵੀ ਲੋੜੀਂਦਾ ਸੁਧਾਰ ਕੀਤਾ ਜਾਵੇਗਾ ।
ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਨਸ਼ਾ ਛੁਡਾਉ ਕੇਂਦਰਾਂ ਵਿੱਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਸਾਫ਼-ਸਫਾਈ ਅਤੇ ਲੋੜੀਦੇ ਪ੍ਰਬੰਧਾ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੈਂਟਰ ਵਿੱਚ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾ ਬੇ-ਝਿਜਕ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਸੈਕਟਰ-66 ਵਿਖੇ ਸਥਿਤ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਦਾ ਵੀ ਦੌਰਾ ਕਰ ਨਸ਼ਾ ਛੁਡਾਉ ਸੈਂਟਰ ਦੀ ਚੈਕਿੰਗ ਕੀਤੀ ਗਈ ਸੀ ਅਤੇ ਸੈਂਟਰ ਦੇ ਅਧਿਕਾਰੀਆਂ ਤੇ ਮਰੀਜ਼ਾ ਨਾਲ ਗੱਲਬਾਤ ਕਰ ਉਨ੍ਹਾਂ ਵੱਲੋਂ ਨਸ਼ਾ ਛੁਡਾਉ ਕੇਂਦਰ ਵਿੱਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਸਾਫ਼-ਸਫਾਈ ਅਤੇ ਲੋੜੀਦੇ ਪ੍ਰਬੰਧਾ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਸੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਐਸ.ਡੀ.ਐਮ ਮੁਹਾਲੀ ਹਰਬੰਸ ਸਿੰਘ, ਐਸ.ਡੀ.ਐਮ ਖਰੜ ਅਭਿਕੇਸ਼ ਗੁਪਤਾ, ਪ੍ਰੋਮਿਲਾ ਸ਼ਰਮਾਂ, ਸਹਾਇਕ ਕਮਿਸਨਰ (ਸ਼ਿ), ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਦਲਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।