December 1, 2024

Chandigarh Headline

True-stories

ਕੌਮੀ ਲੋਕ ਅਦਾਲਤ ਦੌਰਾਨ 4122 ਕੇਸਾਂ ਦਾ ਕੀਤਾ ਗਿਆ ਨਿਪਟਾਰਾ

1 min read

ਐਸ.ਏ.ਐਸ ਨਗਰ, 14 ਮਈ, 2022: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ  ਜਸਟਿਸ ਸ੍ਰੀਮਤੀ ਲੀਜ਼ਾ ਗਿੱਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ  ਦੀ ਅਗਵਾਈ ਵਿਚ ਅੱਜ 14 ਮਈ  ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਰੁਣ ਗੁਪਤਾ, ਮੈਂਬਰ ਸਕੱਤਰ ਅਤੇ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ  ਵੀ ਵਿਸ਼ੇਸ਼ ਤੌਰ ਤੇ ਇਸ ਲੋਕ ਅਦਾਲਤ ਵਿਚ ਸ਼ਾਮਲ ਹੋਏ। 

ਕੌਮੀ ਲੋਕ ਅਦਾਲਤ ਵਿੱਚ ਹੇਠ ਲਿਖੀਆਂ ਕੇਟੈਗਿਰੀਆਂ ਦੇ ਅਨੁਸਾਰ ਕੇਸ ਰੱਖੇ ਗਏ।

1.     ਕ੍ਰਿਮੀਨਲ ਕੰਪਾਉਂਡਏਬਲ ਓਫੈਂਸਜ਼।

2.     ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138

3.     ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ

4.     ਮੈਟ੍ਰੀਮੋਨੀਅਲ ਡਿਸਪਿਉਟਜ਼

5.     ਲੇਬਰ ਡਿਸਪਿਉਟਜ਼

6.     ਲੈਂਡ ਐਕਿਉਜਿ਼ਸ਼ਨ ਕੇਸ

7.     ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੌਨ-ਕੰਪਾਉਂਡਏਬਲ ਥੈਫਟ ਕੇਸ)

8.     ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼

9.     ਰੇਵਿਨਿਊ ਕੇਸ

10. ਹੋਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ  ਪਰਫੋਰਮੈਂਸ)

ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 18 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਬਾਰਦਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਬਰਜਿੰਦਰ ਪਾਲ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਵਿਨੀਤ ਕੁਮਾਰ ਨਾਰੰਗ, ਸਿਵਲ ਜੱਜ (ਸੀਨੀਅਰ ਡਵੀਜਨ) ਹਰਪ੍ਰੀਤ ਕੌਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟਸ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ) ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ) ਪਪਨੀਤ, ਸਿਵਲ ਜੱਜ (ਜੂਨੀਅਰ ਡਵੀਜ਼ਨ) ਖਯਾਤੀ ਗੋਇਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ) ਕੁਲਜੀਤ ਪਾਲ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲ, ਐਸ.ਏ.ਐਸ. ਨਗਰ  ਵਲੋਂ ਕੀਤੀ ਗਈ। 

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਪਵਲੀਨ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸਬ-ਡਵੀਜ਼ਨ, ਖਰੜ ਵਿਖੇ 5 ਬੈਂਚ ਇਮਾਨਬੀਰ ਸਿੰਘ, ਅਡੀਸ਼ਨਲ ਸਿਵਲ ਜੱਜ, (ਸੀਨੀਅਰ ਡਵੀਜ਼ਨ) ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ) ਨਿਧੀ ਸੈਣੀ, ਸਿਵਲ ਜੱਜ (ਜੂਨੀਅਰ ਡਵੀਜਨ) ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਦੀ ਅਗਵਾਈ ਵਿਚ ਗਠਤ ਕੀਤੇ ਗਏ। 

ਜਸਟਿਸ ਲੀਜ਼ਾ ਗਿੱਲ, ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਇਸ ਲੋਕ ਅਦਾਲਤ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਬੈਂਚਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।

ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ,  ਜਿਲ੍ਹਾ ਅਤੇ ਸੈਸ਼ਨ ਜੱਜ-ਕੱਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ  ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 10057 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 4122 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 127,91,30,534/- ਕੀਮਤ ਦੇ ਅਵਾਰਡ ਪਾਸ ਕੀਤੇ ਗਏ । ਉਨ੍ਹਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੰਜ ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸਿ਼ਸ਼ਾਂ ਕਰਕੇ ਇਹ ਪੰਜ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..