July 27, 2024

Chandigarh Headline

True-stories

ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕੀਤਾ ਜਾਵੇ : ਅਮਿਤ ਤਲਵਾੜ

ਐਸ ਏ ਐਸ ਨਗਰ, ਮਈ 17, 2022: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ।

ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ , ਬੀ.ਡੀ.ਪੀ.ਓਜ਼, ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ ਪੰਚਾਇਤ ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ਵਿੱਚ ਕਰਵਾਏ ਜਾ ਰਹੇ ਕਾਰਜ, ਆਂਗਨਵਾੜੀ ਸਬੰਧੀ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਣੀ ਦੇ ਟਿਊਬਲਾਂ ਸਬੰਧੀ ਕਾਰਜ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..