September 10, 2024

Chandigarh Headline

True-stories

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ: ਹਰਭਜਨ ਸਿੰਘ ਈ.ਟੀ.ਓ

1 min read

ਅੰਮ੍ਰਿਤਸਰ, 23 ਮਈ, 2022: ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬੱਚਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਖੱਬੇ ਰਾਜਪੂਤਾਂ ਵਿੱਖੇ ਕਿਸਾਨ ਜਾਗਰੂਕਤਾ ਕੈਂਪ ਮੌਕੇ ਕੀਤਾ। ਹਰਭਜਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਲਾਂ ਨੂੰ ਮੁੜ ਸੁਰਜੀਤ ਕਰਨ ਅਤੇ ਨਹਿਰੀ ਪਾਣੀ ਦੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ। ਉਨਾਂ ਕਿਹਾ ਕਿ ਸਾਡੀ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੰਜੀਦਾ ਹੈ ਅਤੇ ਅਸੀਂ ਧਰਤੀ ਹੇਠਲਾ ਪਾਣੀ ਬਚਾ ਕੇ ਹੀ ਅਸੀਂ ਧਰਤੀ ਨੂੰ ਬੰਜਰ ਹੋਣ ਤੋਂ ਬੱਚਾ ਸਕਦੇ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਾਂਗੇ ਅਤੇ ਉਨਾਂ ਦੀ ਜੋ ਵੀ ਭਰਪਾਈ ਹੋਵੇਗੀ ਉਹ ਸਾਡੀ ਸਰਕਾਰ ਕਰੇਗੀ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਪਰਮਜੀਤ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਖੇਤੀਬਾੜੀ ਅਫਸਰ ਬਲਾਕ ਰਈਆ ਡਾ: ਬਲਵਿੰਦਰ ਸਿੰਘ ਛੀਨਾਂ ਦੀ ਦੇਖ-ਰੇਖ ਹੇਠ ਗਿਆ। ਖੇਤੀ ਮਾਹਿਰਾਂ ਨੇ ਦੱਸਿਆ ਕਿ ਇਸ ਵਿਧੀ ਨਾਲ ਬੀਜਿਆ ਝੋਨਾਂ ਅਗੇਤਾ ਪੱਕਦਾ ਹੈ, ਲੇਬਰ ਦੀ ਘਾਟ ਤੋਂ ਨਿਯਾਤ ਮਿਲਦੀ ਹੈ ਅਤੇ ਪਾਣੀ ਦੀ ਬੱਚਤ ਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਥਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿੱਢੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਕਿ ਫੀਲਡ ਸਟਾਫ ਵੱਲੋਂ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਦਾ ਵੇਰਵਾ ਇੱਕਤਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਜਲਦ ਹੀ ਇਹਨਾਂ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ ਵੀ ਦਿਵਾਈ ਜਾਵੇਗੀ। ਇਸ ਮੌਕੇ ਸੁਹਿੰਦਰ ਕੌਰ, ਖੇਤੀਬਾੜੀ ਅਫਸਰ ਤੇਜਬੀਰ ਸਿੰਘ ਭੰਗੂ, ਖੇਤੀਬਾਵੀ ਵਿਕਾਸ ਅਫਸਰ ਵਿਕਰਮਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਸਵਨੀ ਕੁਮਾਰ, ਸੁਖਵੰਤ ਕੌਰ, ਖੇਤੀ ਸੁਪ ਨਿਰੀਖਕ ਪਰਮਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..