ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਪਾਣੀ ਦੀ ਬੱਚਤ ਲਈ ਕਿਸਾਨਾ ਨੂੰ ਝੋਨੇ ਹੇਠੋਂ ਰਕਬਾ ਘਟਾਉਣ ਦੀ ਅਪੀਲ
1 min readਐਸ.ਏ.ਐਸ ਨਗਰ, 25 ਮਈ, 2022: ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਪਾਣੀ ਦੀ ਬੱਚਤ ਲਈ ਝੋਨੇ ਹੇਠੋਂ ਰਕਬਾ ਘਟਾਉਣ ਲਈ ਕੰਢੀ ਖੇਤਰ ਵਿੱਚ ਨਰਮੇ-ਕਪਾਹ ਅਤੇ ਮੱਕੀ ਦੀ ਕਾਸ਼ਤ ਨੂੰ ਤਰਜੀਹ ਦੇਣੀ ਚਾਹੀਦੀ ਹੈ ਇਹ ਵਿਚਾਰ ਡਾ ਗੁਰਬਚਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮਾਜਰੀ ਨੇ ਪਿੰਡ ਫਤੇਹਪੁਰ ਟੱਪਰੀਆ ਵਿਖੇ ਨਰਮੇ ਦੀ ਫਸਲ ਦੀ ਬਿਜਾਈ ਦਾ ਨਿਰੀਖਣ ਕਰਦੇ ਹੋਏ ਕਹੇ ਕਿ ਕਣਕ-ਝੋਨੇ ਦੇ ਫਸਲੀ ਚੱਕਰ ਦੇ ਨਾਕਾਰਾਤਮਿਕ ਪ੍ਰਭਾਵ ਤਾਂ ਪਹਿਲਾਂ ਹੀ ਸਾਹਮਣੇ ਆ ਰਹੇ ਹਨ ਇਸ ਫਸਲੀ ਚੱਕਰ ਕਾਰਨ ਮਿੱਟੀ ਦੀ ਸਿਹਤ ਦੇ ਖਰਾਬ ਹੋਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਥੱਲੇ ਜਾਣ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਹਵਾਂ ਦੇ ਪ੍ਰਦੂਸ਼ਣ ਵਿੱਚ ਵੀ ਵਾਧਾ ਹੋਇਆ ਹੈ।
ਇਸ ਮੌਕੇ ਡਾ ਗੁਰਬਚਨ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਫਸਲੀ ਵਿਭਿੰਨਤਾ ਤਹਿਤ 60 ਏਕੜ ਰਕਬੇ ਵਿੱਚ ਕਪਾਹ ਦੀ ਬਿਜਾਈ ਕਰਵਾਈ ਗਈ ਸੀ ਜਿਸ ਦੇ ਬਹੁਤ ਵਧੀਆ ਨਤੀਜੇ ਆਏ। ਇਸ ਸਾਲ ਕਿਸਾਨ ਰਾਜਿੰਦਰ ਸਿੰਘ ਸੇਖੋਂ ਨੇ 70 ਏਕੜ ਰਕਬੇ ਵਿੱਚ ਨਰਮੇ-ਕਪਾਹ ਦੀ ਬਿਜਾਈ ਕਰਨੀ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਝੋਨਾ ਛੱਡ ਕੇ ਕਪਾਹ ਦੀ ਬਿਜਾਈ ਕਰ ਰਹੇ ਹਨ। ਇਸ ਦੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ ਉਥੇ ਇਸ ਫਸਲ ਨੂੰ ਆਵਾਰਾ ਜਾਨਵਰ ਨੁਕਸਾਨ ਨਹੀ ਕਰਦੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ।ਇਸ ਦੀ ਬਿਜਾਈ ਬਾਰੇ ਸਾਰੀ ਤਕਨੀਕੀ ਜਾਣਕਾਰੀ ਵਿਭਾਗ ਅਤੇ ਰਾਸ਼ੀ ਕੰਪਨੀ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ।।ਇਸ ਮੌਕੇ ਡਾਂ ਗੁਰਬਚਨ ਸਿੰਘ ਨੇ ਦੱਸਿਆ ਕਿ ਆਮ ਤੌਰ ਤੇ ਨਰਮੇ ਦੇ ਝਾੜ ਘਟਣ ਦੇ ਮੁੱਖ ਕਾਰਨ ਕਿਸਾਨਾਂ ਨੂੰ ਸੁਧਰੀਆ ਕਿਸਮਾਂ, ਕੀੜੇ, ਬਿਮਾਰੀਆਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਵਧੇਰੇ ਝਾੜ ਲੈਣ ਲਈ ਤਕਨੀਕੀ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਨਾ ਹੋਣਾ ਹੈ।
ਇਸ ਮੌਕੇ ਵਿਭਾਗ ਦੇ ਸਵਿੰਦਰ ਕੁਮਾਰ ਏ ਟੀ ਐਮ ਹਾਜ਼ਰ ਸਨ।