ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ ਵਿੱਚ ਲਗਾਇਆ ਸੈਮੀਨਾਰ
1 min readਐਸ ਏ ਐਸ ਨਗਰ, 30 ਮਈ, 2022: ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ, ਐਸ.ਪੀ ਟਰੈਫਿਕ ਜਗਵਿੰਦਰ ਸਿੰਘ ਚੀਮਾ, ਡੀ.ਐਸ.ਪੀ ਟ੍ਰੈਫਿਕ ਸੁਰਿੰਦਰ ਮੋਹਨ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਸਿੰਘ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਗੜ ਵਿਖੇ ਅਤੇ ਸਰਕਾਰੀ ਹਾਈ ਸਕੂਲ ਗਾਜੀਪੁਰ ਵਿਖੇ ਸੈਮੀਨਾਰ ਕੀਤਾ। ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਅੰਡਰ ਏੇਜ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ ਅਤੇ 18 ਸਾਲ ਤੱਕ ਦੇ ਬੱਚਿਆਂ ਲਈ ਬਿਨਾ ਲਾਇਸੈਂਸ ਕੋਈ ਵੀ ਵਾਹਨ ਨਾ ਚਲਾਉਣ ਲਈ ਕਿਹਾ, ਇਸ ਦੇ ਨਾਲ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਫਸਟ ਏਡ ਰੱਖਣ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ ਅਤੇ ਲਗਾਤਾਰ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।