March 29, 2024

Chandigarh Headline

True-stories

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

1 min read

ਐਸ.ਏ.ਐਸ ਨਗਰ, 9 ਜੂਨ, 2022: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ਬਾਰੇ ਪ੍ਰਗਤੀ ਰਿਪੋਰਟ ਅਤੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਆਦਿ ਦਾ ਜਾਇਜ਼ਾ ਲਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਲਵਾੜ ਨੇ ਦੱਸਿਆ ਕਿ ਜਿਲ੍ਹੇ ਦੇ ਵਿਕਾਸ ਕਰਾਜਾਂ ਬਾਰੇ ਹੋਈ ਪ੍ਰਗਤੀ ਅਤੇ ਮਹੀਨਾਵਾਰ ਸਮੀਖਿਆ ਮੀਟਿੰਗ ਵਿੱਚ ਸੀਵਰੇਜ, ਪੀਣ ਵਾਲੇ ਪਾਣੀ, ਟਿਊਬਵੈਲ, ਅਤੇ ਜਿਲ੍ਹੇ ਦੀਆਂ ਕਲੋਨੀਆਂ ਵਿੱਚ ਚੱਲ ਰਹੇ ਕੰਮਾ ਦੀ ਸਮੀਖਿਆ ਕੀਤੀ ਗਈ ਹੈ । ਉਨ੍ਹਾਂ ਜਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ਼ ਸਾਧਕ ਅਫ਼ਸਰਾ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਇਸ ਭਿਆਨਕ ਗਰਮੀ ਦੇ ਮੌਸਮ ਅਤੇ ਬਰਸਾਤੀ ਸੀਜ਼ਨ ਵਿਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਰਫਤਾਰ ਨਾਲ ਕਰਨ ਅਤੇ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੰਮ ਕਰਨ ਵਿੱਚ ਕਿਸੇ ਤਰ੍ਰਾਂ ਦੀ ਮੁਸ਼ਕਲ ਆ ਰਹੀ ਹੈ ਤਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ ।

ਇਸ ਮੌਕੇ ਐਸ.ਡੀ.ਐਮ ਮੋਹਾਲੀ ਹਰਬੰਸ ਸਿੰਘ, ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ, ਐਸ.ਡੀ .ਐਮ ਡੇਰਾਬਸੀ ਹਿਮਾਂਸ਼ੂ ਗੁਪਤਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਿਤ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..