July 27, 2024

Chandigarh Headline

True-stories

ਸਨੀ ਇੰਨਕਲੇਵ, ਖਰੜ੍ਹ ਵਿੱਚ ਲਗਾਇਆ ਗਿਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

1 min read

ਐਸ.ਏ.ਐਸ ਨਗਰ, 9 ਜੂਨ, 2022: ਸਨੀ ਇੰਨਕਲੇਵ, ਖਰੜ ਵਿਖੇ ਅੱਜ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਪੇਡੂ ਵਿਕਾਸ ਅਤੇ ਪੰਚਾਇਤ, ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆ ਕਸ਼ਮੀਰ ਸਿੰਘ, ਕਾਰਜਕਾਰੀ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਦੁੱਧ ਦਾ ਸੈਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨਾਂ ਵੱਲੋ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ । ਉਨ੍ਹਾਂ ਦੱਸਿਆ ਅੱਜ ਦੇ ਇਸ ਕੈਂਪ ਵਿੱਚ 27 ਖਪਤਕਾਰਾ ਵੱਲੋ ਦੁੱਧ ਦੇ ਸੈਪਲ ਲਿਆਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਜਿਨ੍ਹਾਂ ਵਿੱਚੋ ਯੂਰੀਆ, ਕਾਸਟਿਕ ਸੋਡਾ ਅਤੇ ਸਟਾਰਚ ਦੇ ਸੈਪਲ ਟੈਸਟ ਕੀਤੇ ਗਏ, ਇਨਾ ਸੈਪਲਾ ਦੀ ਰਿਪੋਰਟ ਨਿੱਲ ਪਾਈ ਗਈ। ਉਨ੍ਹਾਂ ਦੱਸਿਆ 6 ਸੈਪਲਾ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਇਆ ਗਿਆ।

ਇਸ ਕੈਪ ਦੌਰਾਨ ਮਨਦੀਪ ਸਿੰਘ ਸੈਣੀ, ਇੰਸਪੈਕਟਰ ਡੇਅਰੀ ਨੇ ਦੱਸਿਆ ਕਿ ਕੈਂਪ ਤੋ ਇਲਾਵਾ ਜਿਲਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਵਿਖੇ ਕਮਰਾ ਨੰਬਰ 434, ਤੀਸਰੀ ਮੰਜਲ ਵਿੱਚ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਸਮਾ ਸਵੇਰੇ 9 ਤੋ 11 ਵਜੇ ਤੱਕ ਮੁਫਤ ਕੀਤੀ ਜਾਦੀ ਹੈ। ਕਿਸੇ ਵੀ ਥਾ ਉੱਤੇ ਵਿਸੇਸ ਤੌਰ ਤੇ ਅਜਿਹਾ ਕੈਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਗੁਰਵਿੰਦਰ ਸਿੰਘ, ਮੀਨੂ ਨੇਗੀ, ਸੰਜੀਵ ਸਰਮਾ ਅਤੇ ਗੁਰਦੀਪ ਸਿੰਘ ਹਾਜਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..