ਫਿਉਚਰ ਕਰਿਅਰ ਸਲਿਉਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ
1 min readਐਸ.ਏ.ਐਸ ਨਗਰ, 1 ਅਗਸਤ, 2022: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਵੱਲੋ ਮੈਸਰਜ਼ ਫਿਉਚਰ ਕਰਿਅਰ ਸਲਿਉਸ਼ਨ, ਐਸ.ਸੀ.ਐਫ ਨੰ 112 ਦੂਜੀ ਮੰਜਿਲ, ਫੇਜ਼ 11,ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਿਉਚਰ ਕਰਿਅਰ ਸਲਿਉਸ਼ਨ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 08 ਜੁਲਾਈ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।