September 9, 2024

Chandigarh Headline

True-stories

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਨੇ ਬਰਖ਼ਾਸਤ ਇੰਸਪੈਕਟਰ ਬਾਜਵਾ ਦੇ ਘਰੋਂ 3710 ਟਰੈਮਾਡੋਲ ਗੋਲੀਆਂ, 4.7 ਕਿਲੋ ਨਸ਼ੀਲਾ ਪਾਊਡਰ ਕੀਤਾ ਬਰਾਮਦ

ਚੰਡੀਗੜ/ਫਿਰੋਜਪੁਰ, 01 ਅਗਸਤ, 2022: ਨਸ਼ਿਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ 3710 ਨਸ਼ੀਲੀਆਂ ਗੋਲੀਆਂ (ਟਰੈਮਾਡੋਲ ਐਸ.ਆਰ. 100 ਮਿਲੀਗ੍ਰਾਮ) ਅਤੇ 4.7 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਆਈ.ਜੀ.ਪੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਇਹ ਘਟਨਾਕ੍ਰਮ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਮਾਮਲੇ ‘ਚ ਫਸਾਉਣ ਅਤੇ ਉਨਾਂ ਤੋਂ ਵੱਡੀ ਰਕਮ ਵਸੂਲਣ ਲਈ ਫਿਰੋਜ਼ਪੁਰ ਦੇ ਨਾਰਕੋਟਿਕ ਕੰਟਰੋਲ ਸੈੱਲ ‘ਚ ਤਾਇਨਾਤ ਇੰਸਪੈਕਟਰ ਬਾਜਵਾ ਅਤੇ ਉਸ ਦੇ 2 ਪੁਲਿਸ ਸਹਿਯੋਗੀਆਂ ਦੀ ਬਰਖਾਸਗੀ ਤੋਂ ਇਕ ਹਫਤੇ ਬਾਅਦ ਸਾਹਮਣੇ ਆਇਆ ਹੈ। ਨੌਕਰੀ ਤੋਂ ਬਰਖਾਸਤ ਕੀਤੇ ਗਏ ਦੋ ਹੋਰ ਪੁਲਿਸ ਮੁਲਾਜਮਾਂ ਦੀ ਪਛਾਣ ਏ.ਐਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਸੁਖਚੈਨ ਗਿੱਲ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਜਾਰੀ ਰੱਖਦਿਆਂ ਫਿਰੋਜਪੁਰ ਦੀਆਂ ਪੁਲਿਸ ਟੀਮਾਂ ਨੇ ਬਰਖਾਸਤ ਪਰਮਿੰਦਰ ਬਾਜਵਾ ਦੇ ਕਿਰਾਏ ਦੇ ਘਰ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ’ਚ ਨਸ਼ੀਲਾ ਪਦਾਰਥ ਬਰਾਮਦ ਕੀਤਾ। ਉਨਾਂ ਦੱਸਿਆ ਕਿ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਬਣਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਕੀਤੀ ਗਈ।

ਉਨਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਬਰਖਾਸਤ ਇੰਸਪੈਕਟਰ ਬਾਜਵਾ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਫਿਰੋਜਪੁਰ ਦੇ ਥਾਣਾ ਕੁਲਗੜੀ ਵਿਖੇ ਇੱਕ ਨਵੀਂ ਐਫ.ਆਈ.ਆਰ ਨੰ. 99 ਮਿਤੀ 1 ਅਗਸਤ, 2022 ਨੂੰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..