ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਤਨਖਾਹ ਸਮੇਤ ਛੁੱਟੀ ਘੋਸ਼ਿਤ
1 min readਐਸ.ਏ.ਐਸ.ਨਗਰ, 14 ਫਰਵਰੀ, 2022: ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ ਵਿੱਚ ਦੁਕਾਨਾਂ ਅਤੇ ਸਮੂਹ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਤਨਖਾਹ ਸਮੇਤ ਛੁੱਟੀ (ਪੇਡ ਹੋਲੀਡੇਅ) ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ ਦੀ ਉਪ ਧਾਰਾ (1) ਦੇ ਦੂਜੇ ਉਪਬੰਧ ਦੁਆਰਾ ਪ੍ਰਦਾਨ ਕੀਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਅਦਾਰੇ, ਕਾਰੋਬਾਰ-ਵਪਾਰ, ਉਦਯੋਗਿਕ ਅਦਾਰੇ ਆਦਿ ਵਿਚ ਕੰਮ ਕਰਦੇ ਸਾਰੇ ਵਿਅਕਤੀਆਂ ਲਈ 20 ਫਰਵਰੀ ਨੂੰ ਮਤਦਾਨ ਦਾ ਮੌਕਾ ਦੇਣ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਉਸ ਦਿਨ ਵੋਟ ਪਾਉਣ ਦੇ ਹੱਕਦਾਰ ਹਨ।