ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ 1 ਅਗਸਤ ਤੋਂ ਸ਼ੁਰੂ : ਅਮਿਤ ਤਲਵਾੜ
1 min readਐਸ.ਏ.ਐਸ ਨਗਰ, 16 ਅਗਸਤ, 2022: ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਮਿਤੀ 01 ਅਗਸਤ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕਮ-ਜਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ, ਅਮਿਤ ਤਲਵਾੜ ਵੱਲੋਂ ਦੱਸਿਆ ਗਿਆ ਕਿ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ NVSP.in ਜਾਂ Voterhelpline App ਤੇ ਫਾਰਮ ਨੰ. 6ਬੀ ਭਰਿਆ ਜਾਣਾ ਹੈ। ਇਸ ਤੋਂ ਇਲਾਵਾ ਵੋਟਰ ਫਾਰਮ ਨੰ. 6ਬੀ ਭਰ ਕੇ ਆਪਣੇ ਏਰੀਆ ਦੇ ਬੀ.ਐਲ.ਓ/ਚੋਣਕਾਰ ਰਜਿਸਟਰੇਸ਼ਨ ਅਫ਼ਸਰ/ਜਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬੀ.ਐਲ.ਓ ਵਲੋਂ ਵੋਟਰਾਂ ਦੇ ਘਰ-ਘਰ ਜਾ ਕੇ ਫਾਰਮ ਨੰ.6ਬੀ ਭਰਵਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਅਤੇ ਆਪਣਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਤਾਂ ਜੋ ਜਿਲ੍ਹਾ ਐਸ.ਏ.ਐਸ ਨਗਰ ਦੇ ਸਾਰੇ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕੇ।