July 24, 2024

Chandigarh Headline

True-stories

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਐਸਏਐਸ ਨਗਰ ਤੋਂ ਸੂਬਾ ਪੱਧਰੀ ਮੇਰਾ ਸ਼ਹਿਰ-ਮੇਰਾ ਮਾਨ ਜਾਗਰੂਕਤਾ ਮੁਹਿੰਮ ਦੀ ਸੁਰੂਆਤ

1 min read

ਐਸ ਏ ਐਸ ਨਗਰ, 26 ਅਗਸਤ, 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਜ਼ਿਲ੍ਹਾ ਐਸਏਐਸ ਨਗਰ ਤੋਂ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਇਸ ਸੰਬੰਧੀ ਐਸਏਐਸ ਨਗਰ ਦੇ 3ਬੀ2 ਸਥਿਤ ਅੰਬੇਦਕਰ ਭਵਨ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਹਾਜ਼ਰੀ ਵਿੱਚ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ l ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ l

ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਸੀਵਰੇਜ ਸੜਕਾਂ ਦੀ ਸਫ਼ਾਈ ਦਾ ਮੁਆਇਨਾ ਲਿਆ ਗਿਆ ਇਸ ਦੇ ਨਾਲ ਹੀ ਪਾਰਕਾਂ ਵਿੱਚ ਹੁੰਦੀ ਸਾਫ਼ ਸਫ਼ਾਈ ਦਾ ਵੀ ਉਨ੍ਹਾਂ ਨੇ ਮੌਕੇ ਤੇ ਜਾ ਕੇ ਜਾਇਜ਼ਾ ਲਿਆ l

ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਕਲਪਨਾ ਸਾਫ਼-ਸੁਥਰੇ ਅਤੇ ਹਰੇ ਭਰੇ ਸ਼ਹਿਰਾਂ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ ਜਿੱਥੇ ਸਵੱਛਤਾ ਅਤੇ ਸਫ਼ਾਈ ਜੀਵਨ ਦਾ ਇੱਕ ਤਰੀਕਾ ਹੈ। ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਵਸਨੀਕਾਂ ਨੂੰ ਵਧੀਆ ਜੀਵਨ ਪੱਧਰ ਪ੍ਰਦਾਨ ਕਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਹੀ ਜ਼ਿਲ੍ਹਾ ਐਸਏਐਸ ਨਗਰ ਤੋਂ ਇਲਾਵਾ ਸੂਬੇ ਦੀਆਂ 13 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਵਿੱਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਡਾ. ਨਿੱਝਰ ਨੇ ਅੱਗੇ ਦੱਸਿਆ ਕਿ ਕਿਸੇ ਵੀ ਮੁਹਿੰਮ ਨੂੰ ਸਫ਼ਲ ਕਰਨ ਵਿੱਚ ਕਮਿਊਨਿਟੀ ਦੀ ਭਾਗੀਦਾਰੀ/ਹਿਸੇਦਾਰੀ ਜਰੂਰੀ ਹੈ। ਕਮਿਊਨਿਟੀ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਮੁਹਿੰਮ ਸਫ਼ਲ ਨਹੀਂ ਹੋ ਸਕਦੀ ਹੈ। ਡਾ. ਨਿੱਝਰ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਯੂ.ਐਲ.ਬੀ. ਦੇ ਸਾਰੇ ਭਾਗੀਦਾਰਾਂ ਨੂੰ ਸ਼ਾਮਲ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਹਰ ਸ਼ੁਕਰਵਾਰ ਨੂੰ ਹਰੇਕ ਯੂ.ਐਲ.ਬੀ. ਦੇ ਇਕ ਜਾਂ ਦੋ ਵਾਰਡਾਂ ਵਿੱਚ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਣ ਲਈ ਮਿੱਥੇ ਪ੍ਰੋਗਰਾਮ ਅਨੁਸਾਰ ਅਧਿਕਾਰੀਆਂ ਵੱਲੋਂ ਉਹਨਾਂ ਵਾਰਡਾਂ ਦਾ ਦੌਰਾ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਮਿੱਥੇ ਗਏ ਦਿਨ ਲੋੜੀਦੇ ਉਪਕਰਣਾਂ ਦੇ ਨਾਲ ਲੋੜੀਂਦੀ ਮੈਨਪਾਵਰ ਉਪਲਬਧ ਹੋਵੇ।
ਡਾ. ਨਿੱਝਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਨੂੰ ਕਮਿਊਨਿਟੀ ਅਧਾਰਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰ, ਧਾਰਮਿਕ ਮੁੱਖੀ, ਐਨ.ਜੀ.ਓ./ ਸਮਾਜਿਕ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਰਾਜਨੀਤਿਕ ਨੇਤਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ l

ਉਹਨਾਂ ਅੱਗੇ ਦੱਸਿਆ ਕਿ ਯੂ.ਐਲ.ਬੀਜ਼ ਨੂੰ ਵਾਰਡ ਕਮੇਟੀਆਂ/ਮੁਹੱਲਾ ਕਮੇਟੀਆਂ ਦੇ ਗਠਨ ਨੂੰ ਵੀ ਉਤਸਾਹਿਤ ਕਰਨਾ ਚਾਹੀਦਾ ਹੈ ਜੋ ਆਪਣੇ ਵਾਰਡਾਂ/ਮੁਹੱਲਿਆਂ ਦੀ ਪ੍ਰਭਾਵਸ਼ਾਲੀ ਸਫਾਈ ਨਿਯਮਤ ਤੌਰ ‘ਤੇ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਹਲਕਾ ਵਿਧਾਇਕ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅਤੇ ਸਵੱਛਤਾ ਤੇ ਸਾਫ਼ ਸਫ਼ਾਈ ਨੂੰ ਰੋਜ਼ਾਨਾ ਦੇ ਜੀਵਨ ਦਾ ਹਿੱਸਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਵਿੱਚ ਉਹ ਵਧ ਚੜ੍ਹ ਕੇ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ l
ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਵੱਛਤਾ ਅਪਣਾਓ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਵਿਸ਼ੇ ਤੇ ਇਕ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ l
ਪ੍ਰੋਗਰਾਮ ਦੇ ਅੰਤ ਵਿਚ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ l

ਪ੍ਰੋਗਰਾਮ ਵਿਚ ਹੋਰਨਾਂ ਤੋਂ ਇਲਾਵਾ ਈਸ਼ਾ ਕਾਲੀਆ ਐਮਡੀ, ਪੀ ਐਮ ਆਈ ਡੀ ਸੀ, ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸਏਐਸ ਨਗਰ, ਵਿਵੇਕ ਸ਼ੀਲ ਸੋਨੀ ਐੱਸਐੱਸਪੀ, ਨਵਜੋਤ ਕੌਰ ਕਮਿਸ਼ਨਰ ਨਗਰ ਨਿਗਮ, ਸਰਬਜੀਤ ਕੌਰ ਐਸਡੀਐਮ ਐਸਏਐਸ ਨਗਰ, ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਨਗਰ ਨਿਗਮ ਸਮੇਤ ਵੱਖ ਵੱਖ ਸਕੂਲਾਂ ਦੇ ਬੱਚੇ ਹਾਜ਼ਰ ਸਨl

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..