December 1, 2024

Chandigarh Headline

True-stories

ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ- ਭਗਵੰਤ ਮਾਨ

1 min read

ਬੰਗਾ, ਨਵਾਂਸਹਿਰ (ਐੱਸਬੀਐੱਸ ਨਗਰ), 14 ਫਰਵਰੀ, 2022: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਸੋਮਵਾਰ ਨੂੰ ਮਾਨ ਨੇ ਨਵਾਂਸਹਿਰ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਬੱਲੂ ਪਾਠਕ ਅਤੇ ਬੰਗਾ ਤੋਂ ਕੁਲਜੀਤ ਸਰਹਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।

ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨਾਂ ਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ। ਸੋ ਇਸ ਵਾਰ ਬਿਨਾਂ ਕਿਸੇ ਦੇ ਭੁਲੇਖੇ ਵਿੱਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਉਣੀ ਹੈ।

ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਅਕਾਲੀ-ਕਾਂਗਰਸੀ ਪਿਛਲੇ 50 ਸਾਲਾਂ ਤੋਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੋ-ਵਾਰੀ ਸੱਤਾ ‘ਤੇ ਕਾਬਜ਼ ਹੋਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕ ਹੋ ਗਈਆਂ ਸਨ। ਹੁਣ ਦੋਵੇਂ ਫਿਰ ਤੋਂ ਆਪਸ ਵਿੱਚ ਮਿਲ ਗਏ ਹਨ। ਸਾਨੂੰ ਇਨਾਂ ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਦੇਣਾ ਹੈ ਅਤੇ ਪੰਜਾਬ ਵਿਚੋਂ ਗੰਦੀ ਰਾਜਨੀਤੀ ਨੂੰ ਖਤਮ ਕਰਨਾ ਹੈ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਤੋਂ ਨਿਕਲੇ ਲੋਕ ਹਨ। ਉਹ ਆਮ ਲੋਕਾਂ ਦੇ ਦੁੱਖ ਦਰਦ ਤੋਂ ਜਾਣੂ ਹਨ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੇ ਦੁੱਖ ਸੁੱਖ ਵਿੱਚ ਸਾਥ ਦੇਣਗੇ। ‘ਆਪ’ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜੰਿਦਗੀ ਨੂੰ ਖੁਸਹਾਲ ਬਣਾਉਣਾ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..