July 27, 2024

Chandigarh Headline

True-stories

ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸਹੀਦਾਂ ਨੂੰ ਦਿੱਤੀ ਸਰਧਾਂਜਲੀ

1 min read

ਜਲੰਧਰ, 21 ਅਕਤੂਬਰ, 2022: ਦੇਸ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀਏਪੀ) ਹੈੱਡਕੁਆਰਟਰ ਵਿਖੇ 63ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।

ਸੂਬੇ ਦੇ ਸਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ ਜਿਸ ਨੇ ਸਾਂਤ ਅਤੇ ਅਸ਼ਾਂਤ ਮਾਹੌਲ ਵਿੱਚ ਦੇਸ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ।

ਉਨਾਂ ਕਿਹਾ ਕਿ ਸਤੰਬਰ 1981 ਤੋਂ ਅਗਸਤ 1992 ਦੇ ਸਮੇਂ ਦੌਰਾਨ 1792 ਪੁਲਿਸ ਅਧਿਕਾਰੀਆਂ ਨੇ ਅੱਤਵਾਦ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਕੁੱਲ 1792 ਸਹੀਦ ਪੁਲਿਸ ਅਧਿਕਾਰੀਆਂ ਵਿੱਚ ਪੰਜਾਬ ਪੁਲਿਸ ਦੇ 1604 ਅਧਿਕਾਰੀ ਅਤੇ ਸਿਪਾਹੀ ਸਾਮਲ ਹਨ, ਜਦਕਿ ਬਾਕੀ 188 ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.) ਦੇ ਮੁਲਾਜਮ ਹਨ।

ਪੀਏਪੀ ਕੈਂਪਸ ਅੰਦਰ ਬਣੇ ਪੁਲਿਸ ਸਹੀਦ ਸਮਾਰਕ ਵਿਖੇ ਇੱਕ ਸੁਚੱਜੇ ਢੰਗ ਨਾਲ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡੀ.ਜੀ.ਪੀ.ਪੰਜਾਬ ਵੱਲੋਂ ਸਲਾਮੀ ਲਈ ਗਈ। ਇਸ ਉਪਰੰਤ ਕਮਾਂਡੈਂਟ 80ਵੀਂ ਬਟਾਲੀਅਨ ਵੱਲੋਂ ਇਸ ਸਾਲ ਦੇ ਸ਼ਹੀਦ ਹੋਣ ਬਾਲੇ ਪੁਲਿਸ ਬਲ ਦੇ ਸਾਰੇ 261 ਸਹੀਦਾਂ ਦੇ ਨਾਂ ਪੜੇ ਗਏ। ਉਹਨਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸਹੀਦੀ ਸਮਾਰਕ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ।

ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਸਮਰਥਣ ਦਾ ਭਰੋਸਾ ਦਿੱਤਾ। ਉਹਨਾਂ ਅੱਗੇ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਸੇਵਾ ਕਰਦੀ ਰਹੇਗੀ।”

ਸਮਾਗਮ ਤੋਂ ਬਾਅਦ ਡੀਜੀਪੀ ਨੇ ਸਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਨਾਲ ਉਨਾਂ ਦੀ ਗੱਲ ਸੁਣੀ। ਉਨਾਂ ਪੰਜਾਬ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ

ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਦਾ ਹੈ ਜਦੋਂ ਲੱਦਾਖ ਦੇ ਹੌਟ ਸਪਰਿੰਗ ਵਿਖੇ ਸਬ-ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੀ ਗਸਤ ਕਰ ਰਹੀ ਟੁਕੜੀ ‘ਤੇ ਚੀਨੀ ਬਲਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਸਾਡੇ 10 ਜਵਾਨ ਸਹੀਦ ਹੋਏ ਸਨ। 16,000 ਫੁੱਟ ਦੀ ਉਚਾਈ ‘ਤੇ ਅਤਿਅੰਤ ਠੰਡੇ ਮੌਸਮ ਅਤੇ ਵਿਰੋਧੀ ਸਥਿਤੀਆਂ ਵਿੱਚ ਹਰ ਤਰਾਂ ਦੀਆਂ ਔਕੜਾਂ ਦਾ ਸਾਹਮਣਾ ਕਰਨ ਵਾਲੇ ਜਵਾਨਾਂ ਦੀ ਬਹਾਦਰੀ ਮਿਸਾਲੀ ਸਾਹਸ ਦਰਸਾਉਂਦੀ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵੱਲੋਂ ਹਰ ਸਾਲ ਦੇਸ ਦੇ ਸਾਰੇ ਪੁਲਿਸ ਬਲਾਂ ਦੀ ਇੱਕ ਪ੍ਰਤੀਨਿਧੀ ਦਲ ਨੂੰ ਹੌਟ ਸਪਿ੍ਰੰਗਜ, ਲੱਦਾਖ ਵਿਖੇ ਉਹਨਾਂ ਸਹੀਦਾਂ ਨੂੰ ਸਰਧਾਂਜਲੀ ਦੇਣ ਲਈ ਭੇਜਦੀ ਹੈ ਜਿਨਾਂ ਨੇ 21 ਅਕਤੂਬਰ, 1959 ਨੂੰ ਕੌਮੀ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।

ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ, ਸਾਰੀਆਂ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸਹੀਦਾਂ ਦੇ ਸਤਿਕਾਰ ਵਜੋਂ ਸਰਧਾਂਜਲੀ ਪਰੇਡ ਆਯੋਜਿਤ ਕੀਤੀ ਜਾਂਦੀ ਹੈ, ਜਿਨਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸ਼ਹੀਦਾਂ ਦੀਆਂ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਸੂਬਿਆਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸਹੀਦਾਂ ਦੇ ਨਾਮ ਉਹਨਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦੇਣ ਲਈ ਪੜੇ ਜਾਂਦੇ ਹਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..