February 12, 2025

Chandigarh Headline

True-stories

ਮੁੱਖ ਮੰਤਰੀ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ

1 min read

ਚੰਡੀਗੜ, 30 ਅਕਤੂਬਰ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ।

ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ‘ਤੇ ਜਾਇਜਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸਨਰੀ ਉਤਸਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ ਦਿੱਤੇ ਹਨ। ਉਨਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30,000 ਮਸੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰਾਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸੇ ਤਰਾਂ ਉਨਾਂ ਨੇ ਅਧਿਕਾਰੀਆਂ ਨੂੰ ਰੋਜਾਨਾ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲੇ ਮੁਲਾਜਮਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ ਹਨ।

ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..