ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਪੰਗਾ ਲੈਣ ਵਾਲਿਆਂ ਦਾ ਹਸ਼ਰ ਕਾਂਗਰਸ ਨਾਲੋਂ ਵੀ ਮਾੜਾ ਹੋਵੇਗਾ : ਐਡਵੋਕੇਟ ਧਾਮੀ
1 min read
ਹੁਸਿ਼ਆਰਪੁਰ, 18 ਨਵੰਬਰ, 2022 : ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਅਟੱਲਗੜ੍ਹ ਵਿਖੇ ਨਤਮਸਤਕ ਹੋਏ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਪੰਗਾ ਲੈਣ ਵਾਲਿਆਂ ਦਾ ਹਸ਼ਰ ਕਾਂਗਰਸ ਨਾਲੋਂ ਵੀ ਮਾੜਾ ਹੋਵੇਗਾ।
ਜਥੇਦਾਰ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਅਤੇ ਭਾਜਪਾ ਵਲੋਂ ਸਿੱਖਾਂ ਨੂੰ ਕਮਜ਼ੋਰ ਕਰਨ ਲਈ ਕਈ ਤਰ੍ਹਾਂ ਦੀਆਂ ਚਾਲਾਂ ਕਥਿਤ ਰੂਪ ਵਿਚ ਚਲੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਦਿੱਲੀ ਵਿਚ ਦਖ਼ਲ ਅੰਦਾਜ਼ੀ ਤੋਂ ਬਾਅਦ ਇਨ੍ਹਾਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿਚ ਵੀ ਦਖ਼ਲ ਅੰਦਾਜ਼ੀ ਕਰਨ ਲਈ ਕਈ ਸਾਜ਼ਿਸ਼ਾਂ ਘੜੀਆਂ ਅਤੇ ਕੁੱਝ ਮੈਂਬਰਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਵੀ ਕੀਤੀ ਗਈ । ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਨੇ ਕੁੱਝ ਆਗੂ ਆਪ ਹੁਦਰੀਆਂ ਕਾਰਵਾਈਆਂ ਅਤੇ ਬਿਆਨ ਦੇ ਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਟਿੱਪਣੀਆਂ ਕਰ ਰਹੇ ਹਨ, ਉਹ ਬਾਜ਼ ਆਉਣ । ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਅਤੇ ਸੂਝਵਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਇਕ ਵਾਰ ਫਿਰ ਭਾਜਪਾ ਅਤੇ ਆਰ.ਐੱਸ.ਐੱਸ. ਦੀਆਂ ਚਾਲਾਂ ਨੂੰ ਸ਼ੋ੍ਰਮਣੀ ਕਮੇਟੀ ਚੋਣਾਂ ਵਿਚ ਨਾਕਾਮ ਕਰ ਦਿੱਤਾ ਹੈ ਅਤੇ ਸਿੱਖਾਂ ਨੂੰ ਸਮਝ ਆ ਚੁੱਕੀ ਹੈ ਕਿ ਸਿੱਖਾਂ ਦੀ ਸਰਬ-ਉੱਚ ਧਾਰਮਿਕ ਸੰਸਥਾ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੇਂਦਰ ਦੀਆਂ ਸਾਬਕਾ ਸਰਕਾਰਾਂ ਅਤੇ ਮੌਜੂਦਾ ਸਰਕਾਰਾਂ ਦੀ ਕੀ ਸੋਚ ਹੈ ।