ਵਿਜੀਲੈਂਸ ਬਿਊਰੋ ਨੇ ਕਾਬੂ ਕੀਤਾ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ
ਚੰਡੀਗੜ੍ਹ, 14 ਫਰਵਰੀ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਿਕ ਅਦਾਲਤ ਨੇ ਮੁਲਜਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ਜਿਸ ਦੌਰਾਨ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੇ ਸ਼ਿਕਾਇਤਕਰਤਾ ਸਾਬਰ ਖਾਨ ਵਾਸੀ ਹੰਡਿਆਇਆ, ਜ਼ਿਲ੍ਹਾ ਬਰਨਾਲਾ ਨੂੰ ਝੂਠਾ ਦਾਅਵਾ ਕੀਤਾ ਹੈ ਕਿ ਉਸ ਦੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ.ਓ.) ਤੱਕ ਪਹੁੰਚ ਹੈ ਅਤੇ ਉਹ ਉਸ ਨੂੰ ਵਿਸ਼ੇਸ਼ ਕੋਟੇ ਤਹਿਤ ਸੀ.ਐੱਮ.ਓ. ਵਿਚ ਨਿੱਜੀ ਅਧਿਕਾਰੀ ਵਜੋਂ ਭਰਤੀ ਕਰਵਾ ਦੇਵੇਗਾ ਜਿਸ ਲਈ ਨੌਕਰੀ ਬਦਲੇ ਉਸ ਨੂੰ 6 ਲੱਖ ਰੁਪਏ ਦੀ ਰਿਸ਼ਵਤ/ਖਰਚਾ ਦੇਣਾ ਪਵੇਗਾ।