ਆਮ ਆਦਮੀ ਪਾਰਟੀ ਨੂੰ ਫਿਲੌਰ ਹਲਕੇ ਦੀ ਅੱਪਰਾ ਆੜ੍ਹਤੀ ਐਸੋਸੀਏਸ਼ਨ ਵਲੋਂ ਸਮਰਥਨ ਦੇਣ ਦਾ ਐਲਾਨ
ਜਲੰਧਰ, 24 ਅਪਰੈਲ 2023: ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਜਲੰਧਰ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਫਿਲੌਰ ਦੇ ਕਸਬੇ ਅੱਪਰਾ ਦੀ ਆੜ੍ਹਤੀ ਐਸੋਸੀਏਸ਼ਨ ਨੇ ‘ਆਪ’ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਥੇ ਅੱਪਰਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਮਾਗਮ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਮੌਜੂਦਗੀ ਦੌਰਾਨ ‘ਆਪ ‘ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਾਰਟੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਮਰਥਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਵੱਲੋਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਜਿਸ ਵਿੱਚ ਅੱਪਰਾ ਮੰਡੀ ਵਿਖੇ ਕਾਰੋਬਾਰ ਲਈ ਉਥੇ ਇੱਟਾਂ ਦੇ ਫੜ੍ਹ ਬਣਵਾਉਣ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਪੰਜਾਬ ਦੀ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੀ ਸਲਾਘਾਂ ਕੀਤੀ ਅਤੇ ਆਉਣ ਵਾਲੀ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਮਾਗਮ ਦੌਰਾਨ ਆੜ੍ਹਤੀਆਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਕਾਰੋਬਾਰੀਆਂ ਦੀ ਆਪਣੀ ਸਰਕਾਰ ਹੈ। ‘ਆਪ’ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਲਈ ਲੋਕ ਭਲਾਈ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਚੇਅਰਮੈਨ ਸੰਜੀਵ ਪੁਰੀ, ਸੁਖਜਿੰਦਰ ਸਿੰਘ ਸੰਧੂ, ਆਤਮ ਪ੍ਰਕਾਸ਼ ਬਬਲੂ, ਸੁਖਦੀਪ ਸਿੰਘ ਅੱਪਰਾ, ਸੁਰਿੰਦਰ ਸਿੰਘ ਪ੍ਰਧਾਨ ਆੜਤੀ ਐਸੋਸੀਏਸ਼ਨ ਅੱਪਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।