ਸੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਕਮਲਜੀਤ ਸੈਣੀ ਨੇ ਦਿਨ ਰਾਤ ਕੀਤਾ ਇੱਕ
ਜਲੰਧਰ, 3 ਮਈ, 2023: ਜਲੰਧਰ ਲੋਕਸਭਾ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਜ਼ੀਰਕਪੁਰ ਤੋਂ ਜੁਝਾਰੂ ਅਤੇ ਮਿਹਨਤੀ ਆਗੂ ਕਮਲਜੀਤ ਸਿੰਘ ਸੈਣੀ ਨੂੰ ਪਾਰਟੀ ਵੱਲੋਂ ਦਿੱਤੀ ਜੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਪੂਰੀ ਸ਼ਿੱਦਤ ਨਾਲ ਮਿਹਨਤ ਕੀਤੀ ਜਾ ਰਹੀ ਹੈ।
ਅੱਜ ਸੰਤ ਨਗਰ, ਲਾਡੋ ਵਾਲੀ ਰੋਡ ਤੇ ਇਕ ਜਨ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਧਾਇਕ ਅੰਮ੍ਰਿਤਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਨੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਚੋਣ ਪ੍ਰਚਾਰ ਦੋਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰੇਗੀ। ਇਸ ਮੌਕੇ ਵਾਰਡ ਨੰਬਰ 19 ਤੋਂ ਕਾਫੀ ਸੰਖਿਆ ਵਿੱਚ ਵਾਰਡ ਵਾਸੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਕਮਲਜੀਤ ਸਿੰਘ ਸੈਣੀ ਨੇ ਦਸਿਆ ਕਿ ਬਾਬਾ ਸਾਹਿਬ ਅੰਬੇਡਕਰ ਜੀ ਤੇ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਲਈ ਜਲੰਧਰ ਦੇ ਲੋਕ ਪੂਰੀ ਤਰ੍ਹਾਂ ਤਿਆਰ ਨੇ, ਕਾਂਗਰਸ ਤੇ ਭਾਜਪਾ ਦੀਆਂ ਮਾੜੀਆਂ ਨੀਤੀਆਂ ਤੋਂ ਅੱਕੇ ਲੋਕ ਇਮਾਨਦਾਰ ਆਮ ਆਦਮੀ ਪਾਰਟੀ ਦਾ ਹੀ ਬਟਨ ਦੱਬਣਗੇ।
ਇਸ ਮੋਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰਿਤਪਾਲ ਸ਼ਰਮਾ, ਸਰਕਲ ਪ੍ਰਧਾਨ, ਵਰਕਰ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਮਲਕੀਤ ਸਿੰਘ, ਯੂਥ ਪ੍ਰਧਾਨ ਅਮਰਿੰਦਰ ਰਾਜਾ ਜ਼ੀਰਕਪੁਰ, ਪ੍ਰੇਮ, ਗੁਰਪ੍ਰੀਤ ਅਤੇ ਵਾਰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।