ਕਾਂਗਰਸ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ‘ਚੋਂ ਕੀਤਾ ਬਾਹਰ
ਚੰਡੀਗੜ੍ਹ, 17 ਫਰਵਰੀ, 2022: ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ਇਸ ਬਾਰੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਪੱਤਰ ‘ਚ ਲਿਖਿਆ ਹੈ, ਜਿਸ ਵਿੱਚ ਅਨੁਸ਼ਾਸਨੀ ਕਮੇਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।