ਤਹਿਸੀਲਾਂ ਦਾ ਸਾਰਾ ਰਿਕਾਰਡ ਜਲਦੀ ਹੀ ਡਿਜੀਟਲ ਕੀਤਾ ਜਾਵੇਗਾ : ਬ੍ਰਹਮ ਸ਼ੰਕਰ ਜਿੰਪਾ
ਚੰਡੀਗੜ੍ਹ, 29 ਮਈ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਤਹਿਸੀਲਾਂ ਦੇ ਸੁਧਾਰ ‘ਤੇ ਧਿਆਨ ਕੇਂਦਰਿਤ ਕਰਨ ਲਈ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐੱਲ.ਐੱਸ.ਆਰ.) ਨਾਲ ਸਬੰਧਤ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਨੂੰ ਉੱਚਾ ਚੁੱਕਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਸੀ.ਐਮ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪੇਂਡੂ ਤਹਿਸੀਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਜਾਵੇ, ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ, ਆਨਲਾਈਨ ਸੇਵਾਵਾਂ ਵਿੱਚ ਸੁਧਾਰ ਅਤੇ ਰਿਕਾਰਡ ਦੇ ਡਿਜੀਟਲੀਕਰਨ ਲਈ ਕੰਮ ਕੀਤਾ ਜਾਵੇ।
ਮੰਤਰੀ ਜਿੰਪਾ ਨੇ ਕਿਹਾ ਕਿ ਜਲਦੀ ਹੀ ਤਹਿਸੀਲਾਂ ਦਾ ਸਾਰਾ ਰਿਕਾਰਡ ਡਿਜੀਟਲ ਕਰ ਦਿੱਤਾ ਜਾਵੇਗਾ।