July 27, 2024

Chandigarh Headline

True-stories

29,000 ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰੇਗੀ

1 min read

ਚੰਡੀਗੜ੍ਹ, 9 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।

ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ ਯੋਗਤਾ ਅਤੇ ਪਾਰਦਰਸਤਾ ਦੇ ਆਧਾਰ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਹ ਕਾਫੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸਕਤੀ ਨੂੰ ਸਾਕਾਰਾਤਮਕ ਦਿਸਾ ਵਿੱਚ ਲਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸਵ ਪੱਧਰ ‘ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਜੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਨੂੰ ਇੱਥੇ ਉਨ੍ਹਾਂ ਦੇ ਵਤਨ ਵਿੱਚ ਹੀ ਮੁਨਾਫੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨਗੇ ਅਤੇ ਇੱਕ ਗਤੀਸੀਲ, ਅਗਾਂਹਵਧੂ ਅਤੇ ਸਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..