July 27, 2024

Chandigarh Headline

True-stories

ਪਿੰਡ ਧੀਰੇਮਾਜਰਾ ਵਿੱਚ ਹਾਲਾਤ ਕਾਬੂ ਹੇਠ: ਵਧੀਕ ਡਿਪਟੀ ਕਮਿਸ਼ਨਰ

1 min read

ਐਸ.ਏ.ਐਸ ਨਗਰ/ ਡੇਰਾਬੱਸੀ, 19 ਜੂਨ, 2023: ਵਧੀਕ ਡਿਪਟੀ ਕਮਿਸ਼ਨਰ (ਜ) ਪਰਮਦੀਪ ਸਿੰਘ ਨੇ ਪਿੰਡ ਧੀਰੇਮਾਜ਼ਰਾ ਵਿਖੇ ਹੈਜੇ ਦੇ ਮਾਮਲਿਆ ਸਬੰਧੀ ਸਿਹਤ ਵਿਭਾਗ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਪਿੰਡ ਵਿੱਚ ਹੁਣ ਹਾਲਾਤ ਕਾਬੂ ਹੇਠ ਹਨ ਅਤੇ ਪਿੰਡ ਵਾਸੀਆਂ ਨੇ ਟਿਊਬਵੈਲ ਤੋਂ ਸਵੱਛ ਪਾਣੀ ਦੀ ਸਪਲਾਈ ਵਾਟਰ ਟੈਂਕਰਾਂ ਜ਼ਰੀਏ ਦਿੱਤੀ ਜਾ ਰਹੀ ਹੈ ਅਤੇ ਪਾਣੀ ਦੀ ਪੁਰਾਣੀ ਸਪਲਾਈ ਬੰਦ ਕੀਤੀ ਹੋਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤੱਕ ਪਿੰਡ ਦੇ ਪੀਣ ਵਾਲੇ ਪਾਣੀ ਦੇ ਸੈਂਪਲ ਪਾਸ ਨਹੀਂ ਹੋ ਜਾਂਦੇ, ਉਸ ਸਮੇਂ ਤੱਕ ਪਿੰਡ ਵਾਸੀਆਂ ਨੂੰ ਟੈਂਕਰਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਕਿਹਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਵਿੱਚ ਮੈਡੀਕਲ ਕੈਂਪ ਲਾਇਆ ਗਿਆ ਹੈ ਤੇ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਸ ਦੇ ਨਾਲ ਨਾਲ ਹੋਈਆਂ ਮੌਤਾਂ ਸਬੰਧੀ ਵਿਸਤ੍ਰਿਤ ਰਿਪੋਰਟਾਂ ਲਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਘੋਖ ਉਪਰੰਤ ਅਗਲੇਰੇ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਕਈ ਕਿਸਮ ਦੀਆਂ ਅਫ਼ਵਾਹਾ ਫੈਲ ਰਹੀਆਂ ਹਨ, ਜਿਨ੍ਹਾਂ ਉੱਤੇ ਬਿਲਕੁਲ ਵੀ ਭਰੋਸਾ ਨਹੀਂ ਕੀਤਾ ਜਾਣਾ ਚਾਹੀਦਾ।

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਵਿੱਚ ਸਿਹਤ ਸਹੂਲਤਾਂ ਸਬੰਧੀ ਕਿਸੇ ਕਿਸਮ ਦੀ ਕਮੀਂ ਨਹੀਂ ਆਉਣੀ ਚਾਹੀਦੀ ਅਤੇ ਕਿਸੇ ਵੀ ਵਿਅਕਤੀ ਦੇ ਸੰਖੇਪ ਰੂਪ ਵਿੱਚ ਵੀ ਬਿਮਾਰ ਹੋਣ ਉੱਤੇ ਫੌਰਨ ਪੂਰੀ ਗੰਭੀਰਤਾ ਨਾਲ ਉਸ ਦਾ ਇਲਾਜ ਕੀਤਾ ਜਾਵੇ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਣੀ ਦੇ ਸੈਂਪਲ ਪਾਸ ਹੋਣ ਉਪਰੰਤ ਅਤੇ ਸਾਰੇ ਵਾਟਰ ਸਪਲਾਈ ਪਾਈਪ ਅਤੇ ਕੁਨੈਕਸ਼ਨ ਚੈੱਕ ਕਰਨ ਉਪਰੰਤ ਹੀ ਵਾਟਰ ਸਪਲਾਈ ਬਹਾਲ ਕੀਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..