July 27, 2024

Chandigarh Headline

True-stories

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨਿਪਟਾਉਣ ਦੇ ਆਦੇਸ਼

1 min read

ਐਸ.ਏ.ਐਸ ਨਗਰ, 22 ਜੂਨ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਵੱਖ ਵੱਖ ਜਗ੍ਹਾਂ ’ਤੇ ਚੱਲ ਰਹੇ ਵਿਕਾਸ ਕਾਰਜ ਬਿਨਾ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਨੂੰ ਜਲਦੀ ਨਿਪਟਾਉਣ ਲਈ ਕਿਹਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਵੱਲ ਖ਼ਾਸ ਧਿਆਨ ਦੇਣ ਲਈ ਆਖਿਆ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜੈਨ ਨੇ ਸ਼ਹਿਰਾਂ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ ਧਿਆਨ ਦੇਣ ਲਈ ਆਖਿਆ। ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਚੱਲ ਰਹੇ ਸ਼ਹਿਰੀ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਇਹ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਮਿਥੇ ਸਮੇਂ ਵਿੱਚ ਮੁਕੰਮਲ ਕੀਤੇ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਾਲ ਨਾਲ ਕਿਸੇ ਵੀ ਕੰਮ ਲਈ ਜਿੰਨੇ ਵੀ ਮੱਤੇ ਲੰਬਿਤ ਹਨ ਉਹ ਜਲਦੀ ਪ੍ਰਵਾਨ ਕਰਵਾ ਲਏ ਜਾਣ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਆਪਣੇ ਦਫਤਰਾਂ ਨੂੰ ਪਲਾਸਟਿਕ ਫਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਬੰਦ ਕਰਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਪਲਾਸਟਿਕ ਬਣਾਉਣ ਵਾਲੇ ਉਦਯੋਗਾਂ ਦੇ ਚਲਾਨ ਕੱਟਣ ਲਈ ਕਿਹਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..