ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਸਬਸਿਡੀ ‘ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ
1 min readਐੱਸ.ਏ.ਐੱਸ. ਨਗਰ, 22 ਜੂਨ, 2023: ਡਾ. ਗੁਰਬਚਨ ਸਿੰਘ, ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ‘ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਸ ਲਈ ਕਿਸਾਨ ਆਪਣੀਆਂ ਅਰਜ਼ੀਆਂ ਵਿਭਾਗ ਦੇ ਆਨਲਾਈਨ ਪੌਰਟਲ www.agrimachinerypb.com ‘ਤੇ ਮਿਤੀ 20/07/2023 ਤੱਕ ਦੇ ਸਕਦੇ ਹਨ।
ਇਸ ਵਿੱਚ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਜ਼ੀਰੋ ਟਿਲ ਡਰਿਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਸੁਪਰ ਸੀਡਰ, ਬੇਲਰ/ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ ਅਤੇ ਉਲਟਾਂਵੇ ਪਲਾਓ ਲਈ ਅਰਜ਼ੀਆਂ ਪੋਰਟਲ ‘ਤੇ ਦੇ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ ਇਸ ਪੋਰਟਲ ‘ਤੇ ਜਾ ਕੇ ਆਪਣੇ ਅਧਾਰ ਕਾਰਡ ਰਾਹੀਂ ਲਾਗ ਇਨ ਹੋ ਸਕਦੇ ਹਨ। ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਸਕੀਮ ਦੀਆਂ ਗਾਈਡਲਾਈਨਜ਼ ਮੁਤਾਬਿਕ, ਜ਼ਿਲ੍ਹੇਵਾਰ ਦਿੱਤੇ ਟੀਚੇ ਅਤੇ ਵੱਖ-ਵੱਖ ਕੈਟੇਗਰੀਆਂ ਮੁਤਾਬਿਕ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਲੈਣ ਲਈ ਮਨਜ਼ੂਰੀ ਪੱਤਰ ਉਨ੍ਹਾਂ ਦੇ ਮੋਬਾਈਲ ਰਾਹੀਂ ਮਿਲੇਗਾ ਅਤੇ ਕਿਸਾਨ, ਪੋਰਟਲ ਵਿੱਚ ਦਰਜ ਕਿਸੇ ਵੀ ਮੈਨੂਫੈਕਚਰਰ/ਸਪਲਾਇਰ ਤੋਂ ਮਸ਼ੀਨ ਲੈ ਸਕੇਗਾ।
ਇਸ ਸਬੰਧੀ ਅਗਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।