July 26, 2024

Chandigarh Headline

True-stories

ਆਮ ਆਦਮੀ ਪਾਰਟੀ ਪੰਜਾਬ ਦੀ ਟੀਮ ਡਾ. ਆਹਲੂਵਾਲੀਆ ਦੀ ਅਗਵਾਈ ਵਿੱਚ ਪੁੱਜੀ ਰਾਜਸਥਾਨ

ਸਿਰੋਹੀ (ਰਾਜਸਥਾਨ), 2 ਜੁਲਾਈ 2023: ਆਮ ਆਦਮੀ ਪਾਰਟੀ ਪੰਜਾਬ ਦੀ ਟੀਮ ਪਿਛਲੇ ਕਈਂ ਦਿਨਾਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਦੀ ਮਜਬੂਤੀ ਦੇ ਲਈ ਰਾਜਸਥਾਨ ਵਿੱਚ ਪੁੱਜੀ ਹੋਈ ਹੈ। ਜਿਸ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵਲੋਂ ਕੀਤੀ ਜਾ ਰਹੀ ਹੈ। ਇਸ ਟੀਮ ਵਿੱਚ ਜੀਰਕਪੁਰ, ਹਲਕਾ ਡੇਰਾਬਸੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਕਮਲਜੀਤ ਸੈਣੀ ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਲਾਡੀ ਅਤੇ ਗੁਰਵਿੰਦਰ ਸਿੰਘ ਆਦਿ ਵੀ ਰਾਜਸਥਾਨ ਪੁੱਜੇ ਹੋਏ ਹਨ।

ਇਸ ਮੌਕੇ ਉਤੇ ਕਮਲਜੀਤ ਸੈਣੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਕਈਂ ਦਿਨਾਂ ਤੋਂ ਰਾਜਸਥਾਨ ਦੇ ਵੱਖ–ਵੱਖ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਰਾਜਸਥਾਨ ਵਿੱਚ ਪਾਰਟੀ ਦੇ ਵਲੰਟੀਅਰਾਂ ਦੇ ਨਾਲ ਮੀਟਿੰਗਾਂ ਕਰਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ–ਘਰ ਤੱਕ ਪਹੁੰਚਾਉਣ ਲਈ ਅਤੇ ਸੰਗਠਨ ਦੀ ਮਜਬੂਤੀ ਦੇ ਲਈ ਵਿਚਾਰ–ਵਟਾਂਦਰਾਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਰਾਜਸਥਾਨ ਵਿੱਚ ਜਨਤਾ ਦਿੱਲੀ ਦੇ ਮੁੱਖੀ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੈ, ਉਨ੍ਹਾਂ ਵਲੋਂ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਖੁੱਲ ਕੇ ਹਮਾਇਤ ਕਰਨ ਦਾ ਮਨ ਬਣਾਇਆ ਹੋਇਆ ਹੈ।

ਸੈਣੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਰਾਜਸਥਾਨ ਦੇ ਕਈ ਇਲਾਕਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦੀ ਅਗਵਾਈ ਵਿੱਚ ਵੱਖ ਵੱਖ ਹਲਕਿਆਂ ਵਿੱਚ ਪਾਰਟੀ ਦਾ ਪ੍ਰਚਾਰ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਰਾਜਸਥਾਨ ਦੀ ਜਨਤਾ ਇਥੋਂ ਦੀਆਂ ਪਿਛਲੀਆਂ ਸਰਕਾਰਾਂ ਵਲੋਂ ਕੀਤੇ ਗਏ ਗਲਤ ਕੰਮਾਂ ਤੋਂ ਬਹੁਤ ਜਿਆਦਾ ਦੁੱਖੀ ਹੈ। ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਆਪਣਾ ਚੰਗਾ ਭਵਿੱਖ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਇਥੇ ਵੀ ਬਦਲਾਅ ਲਿਆਉਣ ਲਈ ਤਿਆਰ ਹਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..