July 27, 2024

Chandigarh Headline

True-stories

ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ

1 min read

ਚੰਡੀਗੜ੍ਹ, 3 ਜੁਲਾਈ, 2023: ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ, 2023 ਤੱਕ ਲਗਾਏ ਜਾ ਰਹੇ ਹਨ ਅਤੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ , ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਖੁਦ ਵੀ ਇਹਨਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਤੇ ਸਮਰ ਕੈਂਪਾਂ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਦੀ ਕੋਸ਼ਿਸ਼ ਕਰਨਗੇ।

ਬੈਂਸ ਨੇ ਕਿਹਾ ਕਿ ਨੌਂਵੀਂ ਤੋਂ ਬਾਰ੍ਹਵੀਂ ਤੱਕ ਰੈਗੂਲਰ ਜਮਾਤਾਂ ਲੱਗਣਗੀਆਂ ਅਤੇ ਸਾਰੇ ਅਧਿਆਪਕ ਪੂਰਾ ਸਮਾਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..