ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੇ ਵੱਡੇ ਉਤਸ਼ਾਹ ਨਾਲ਼ ਸਮਰ ਕੈਂਪਾਂ ਦੀ ਸ਼ੁਰੂਆਤ -ਡੀਈਓ ਐਲੀਮੈਂਟਰੀ
1 min readਐੱਸ ਏ ਐੱਸ ਨਗਰ, 03 ਜੁਲਾਈ, 2023: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਨਿਵੇਕਲੀ ਤਰ੍ਹਾਂ ਦੇ ਸਮਰ ਕੈਂਪਾਂ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਮੁਹਾਲੀ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਹੋ ਗਈ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਕੌਰ ਵੱਲੋਂ ਸਾਂਝੇ ਤੌਰ ਤੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਮਰ ਕੈਂਪ ਦੀ ਸ਼ੁਰੂਆਤ ਮੌਕੇ ਬੱਚਿਆਂ ਨੇ ਵੱਡੇ ਉਤਸ਼ਾਹ ਨਾਲ਼ ਭਾਗ ਲਿਆ। ਸਮੂਹ ਸਕੂਲ ਮੁਖੀਆਂ ਨੂੰ ਇਹਨਾਂ ਸਮਰ ਕੈਂਪਾਂ ਲਈ ਖ਼ਾਸ ਸਿਖਲਾਈ ਦੇ ਦਿੱਤੀ ਗਈ ਸੀ ਅਤੇ ਸਕੂਲ ਮੁਖੀਆਂ ਨੇ ਆਪਣੇ ਸਟਾਫ਼ ਨਾਲ ਮੀਟਿੰਗ ਕਰਕੇ ਇਸਦੀ ਯੋਜਨਾਵਾਂ ਬਣਾ ਲਈਆਂ ਸਨ ਜਿਸ ਸਦਕਾ ਅੱਜ ਪਹਿਲੇ ਦਿਨ ਹੀ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।
ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਸ਼ਡਿਊਲ ਦਿੱਤਾ ਹੈ,ਜਿਸ ਵਿੱਚ ਇੱਕ ਹਫ਼ਤੇ ਦੀਆਂ ਗਤੀਵਿਧੀਆਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ਮੌਕੇ ਸਮੂਹ ਸਕੂਲਾਂ ਵਿੱਚ ਸਮਰ ਕੈਂਪਾਂ ਦੀ ਤਸਵੀਰਾਂ ਅਤੇ ਵੀ ਸਕੂਲਾਂ ਦੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਹ ਸਮਰ ਕੈਂਪ ਮਿਤੀ 03 ਜੁਲਾਈ ਤੋਂ 15 ਜੁਲਾਈ ਤੱਕ ਪ੍ਰੀ ਪ੍ਰਾਇਮਰੀ ਜਮਾਤਾਂ ਤੋਂ ਪੰਜਵੀਂ ਜਮਾਤਾਂ ਦੇ ਸਮੂਹ ਵਿਦਿਆਰਥੀਆਂ ਲਈ ਹਨ।