ਵਿਦਿਆਰਥੀਆਂ ਦੇ ਸਿੱਖਣ ਲਈ ਚੰਗਾ ਭੌਤਿਕ ਬੁਨਿਆਦੀ ਢਾਂਚਾ ਅਤੇ ਅਨੁਕੂਲ ਸਾਧਨਾਂ ਦੀ ਜ਼ਰੂਰਤ: ਸਕੱਤਰ ਉਚੇਰੀ ਸਿੱਖਿਆ ਪੰਜਾਬ
1 min readਮੋਹਾਲੀ, 23 ਫ਼ਰਵਰੀ, 2022: ਕ੍ਰਿਸ਼ਨ ਕੁਮਾਰ, ਸਕੱਤਰ ਉਚੇਰੀ ਸਿੱਖਿਆ ਪੰਜਾਬ ਨੇ ਅੱਜ ਇੱਥੇ ਕਿਹਾ ਕਿ ਹਰ ਚੰਗੀ ਵਿਦਿਅਕ ਸੰਸਥਾ ਵਿੱਚ ਇੱਕ ਸੁਰੱਖਿਅਤ ਅਤੇ ਸਿੱਖਣ ਦਾ ਮਾਹੌਲ ਹੋਣਾ ਚਾਹੀਦਾ ਹੈ, ਚੰਗਾ ਭੌਤਿਕ ਬੁਨਿਆਦੀ ਢਾਂਚਾ ਅਤੇ ਸਾਰੇ ਵਿਦਿਆਰਥੀਆਂ ਦੇ ਸਿੱਖਣ ਲਈ ਅਨੁਕੂਲ ਸਾਧਨ ਉਪਲਬਧ ਹੋਣੇ ਚਾਹੀਦੇ ਹਨ।
ਉਹ ਉਚੇਰੀ ਸਿੱਖਿਆ ਵਿਭਾਗ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਐਨਏਏਸੀ ਰਾਹੀਂ ਕੁਆਲਿਟੀ ਅਸੈਸਮੈਂਟ ਐਂਡ ਐਕਰੀਡੇਸ਼ਨ’ ਵਿਸ਼ੇ ’ਤੇ ਰਾਜ ਪੱਧਰੀ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ।
ਉਨ੍ਹਾਂ ਕਿਹਾ ਕਿ ਉੱਚੇਰੀ ਸਿੱਖਿਆ ਲਈ ਬਾਹਰੀ ਗੁਣਵੱਤਾ ਵਾਲੀ ਅਸ਼ੋਰੈਂਸ ਵਿਧੀ ਵਜੋਂ ਅਸੈਸਮੈਂਟ ਐਂਡ ਐਕਰੀਡੇਸ਼ਨ ਪੂਰੀ ਦੁਨੀਆਂ ਵਿੱਚ ਸਭ ਤੋਂ ਵੱਧ ਪ੍ਰਵਾਨਿਤ ਅਤੇ ਅਪਣਾਈ ਜਾਂਦੀ ਵਿਧੀ ਮੰਨਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਈਅਈਐਸ ਵਿਖੇ ਅਕਾਦਮਿਕ ਮਿਆਰਾਂ ਨੂੰ ਉੱਚਾ ਚੁੱਕਣ ਲਈ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਦੁਆਰਾ ਮੁੱਖ ਕਾਰਗੁਜ਼ਾਰੀ ਸੂਚਕਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਇਸ ਵਰਕਸ਼ਾਪ ਦੀ ਸ਼ੁਰੂਆਤ, ਜਿਸ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਕਾਲਜਾਂ ਦੇ ਪਿ੍ਰੰਸੀਪਲਾਂ ਨੇ ਸਮੂਲੀਅਤ ਕੀਤੀ , ਸ਼ਮਾਂ ਰੌਸ਼ਨ ਕਰਕੇ ਕੀਤੀ ਗਈ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਪਰਵਿੰਦਰ ਸਿੰਘ ਨੇ ਵਰਕਸ਼ਾਪ ਦੌਰਾਨ ਸ਼ਾਮਲ ਹੋਏ ਡੈਲੀਗੇਟਸ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਭਾਗੀਦਾਰਾਂ ਨੂੰ ਉਨ੍ਹਾਂ ਦੀਆਂ ਸੰਸਥਾਵਾਂ ਲਈ ਨੈਕ ਮਾਨਤਾ ਪ੍ਰਾਪਤ ਕਰਨ ਲਈ ਲੋੜੀਂਦੀਆਂ ਜਾਣਕਾਰੀਆਂ ਬਾਰੇ ਜਾਣੂ ਕਰਵਾਉਣਾ ਹੈ।
ਇਸ ਮੌਕੇ ਐਨਏਏਸੀ, ਦਿੱਲੀ ਤੋਂ ਡਾ. ਪ੍ਰਤਿਭਾ ਸਿੰਘ ਨੇ ਆਪਣੀ ਗੁਣਵੱਤਾ ਮੁਲਾਂਕਣ ਪੇਸ਼ਕਾਰੀ ਵਿੱਚ ਕਿਹਾ ਕਿ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਐਨਏਏਸੀ) ਦਾ ਫਲਸਫਾ ਦੰਡਕਾਰੀ ਜਾਂ ਨਿਰਣਾਇਕ ਹੋਣ ਦੀ ਬਜਾਏ ਉਦੇਸ਼ ਅਤੇ ਨਿਰੰਤਰ ਸੁਧਾਰ ’ਤੇ ਅਧਾਰਿਤ ਹੈ, ਤਾਂ ਜੋ ਉੱਚ ਸਿੱਖਿਆ ਦੀਆਂ ਸਾਰੀਆਂ ਸੰਸਥਾਵਾਂ ਆਪਣੇ ਸਰੋਤਾਂ, ਮੌਕਿਆਂ ਅਤੇ ਸਮਰੱਥਾਵਾਂ ਨੂੰ ਵੱਧ ਤੋਂ ਵੱਧ ਕਰਨ ਲਈ ਸਸ਼ਕਤ ਹੋ ਸਕਣ।
ਡਾ. ਅਸ਼ਵਨੀ ਭੱਲਾ ਅਡੀਸ਼ਨਲ ਪ੍ਰੋਜੈਕਟਰ ਡਾਇਰੈਕਟਰ ਲੂਆਰਯੂਐਸਏ ਨੇ ਵੀ ਇਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਬੋਲਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਇਸ ਰਾਜ ਪੱਧਰੀ ਵਰਕਸ਼ਾਪ ਦੀ ਮੇਜ਼ਬਾਨੀ ਕਰਨਾ ਰਿਆਤ ਬਾਹਰਾ ਯੂਨੀਵਰਸਿਟੀ ਲਈ ਇਕ ਮਾਣ ਵਾਲੀ ਗੱਲ ਹੈ।
ਇਸ ਸਮਾਗਮ ਦੇ ਉਦਘਾਟਨੀ ਸੈਸ਼ਨ ਤੋਂ ਬਾਅਦ ਦੋ ਤਕਨੀਕੀ ਸੈਸ਼ਨ ਹੋਏ, ਜਿਨ੍ਹਾਂ ਦੀ ਪ੍ਰਧਾਨਗੀ ਡਾ. ਮੈਡਮ ਅਜੈ ਸਰੀਨ ਅਤੇ ਡਾ. ਅਜੈ ਸ਼ਰਮਾ ਨੇ ਕੀਤੀ।