ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਮੋਹਾਲੀ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ
ਮੋਹਾਲੀ, 16 ਅਗਸਤ, 2023: ਇੱਥੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਇੰਡਸਟਰੀਅਲ ਏਰੀਆ, ਫੇਜ਼ 8, ਮੋਹਾਲੀ ਵਿੱਚ ਐਮ.ਐਲ.ਏ. ਕੁਲਵੰਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਅਤੇ ਜਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵਲੋਂ ਮੀਟਿੰਗ ਵਿੱਚ ਆਏ ਸਾਰੇ ਪਾਰਟੀ ਅਹੁਦੇਦਾਰਾਂ ਦਾ ਇੱਥੇ ਪੁੱਜਣ ਤੇ ਸੁਆਗਤ ਕਰਨ ਤੇ ਮੀਟਿੰਗ ਦੀ ਸ਼ੁਰੂਆਤ ਹੋਈ।
ਇਸ ਮੌਕੇ ਤੇ ਸੂਬਾ ਸਕੱਤਰ ਡਾ. ਐਸ.ਐਸ. ਆਹਲੂਵਾਲੀਆ ਜੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਸਮੇਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਭਲਾਈ ਦੇ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਅਹੁਦੇਦਾਰਾਂ ਦੇ ਨਾਲ ਮਿਲ ਕੇ ਰਣਨੀਤੀਆਂ ਵੀ ਬਣਾਈਆਂ ਕਿ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਘਰ ਘਰ ਤੱਕ ਕਿਵੇਂ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਨੇ ਇਸ ਮੌਕੇ ਉਤੇ ਅਹੁਦੇਦਾਰਾ ਨੂੰ ਸੁਝਾਅ ਦਿੱਤੇ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ–ਵੱਖ ਸਕੀਮਾਂ ਨੂੰ ਹਰ ਇੱਕ ਪੰਜਾਬ ਵਾਸੀ ਤੱਕ ਹੋਰ ਵਧੀਆ ਤਰੀਕੇ ਨਾਲ ਕਿਵੇਂ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਰਲ ਕੇ ਲੋਕਾਂ ਦੇ ਕੰਮ ਕਰਵਾਉਣ ਅਤੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਉਨ੍ਹਾਂ ਨੂੰ ਸਹਿਯੋਗ ਦੇਣ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਵਿੱਚ ਕ੍ਰਾਂਤੀ ਲਿਆਉਣ ਦੇ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਇੱਕ ਸਾਲ ਵਿੱਚ ਸੂਬੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਤੋਂ ਪੰਜਾਬ ਵਾਸੀਆਂ ਨੂੰ ਬਹੁਤ ਜ਼ਿਆਦਾ ਲਾਭ ਹੋਇਆ ਹੈ, ਇਨ੍ਹਾਂ ਕਲੀਨਿਕਾਂ ਦੇ ਖੁੱਲਣ ਦੇ ਨਾਲ ਪੰਜਾਬੀਆਂ ਦੇ ਕਰੋੜਾਂ ਰੁਪਏ ਦੀ ਬੱਚਤ ਹੋਈ ਹੈ। ਅਜ਼ਾਦੀ ਦਿਹਾੜੇ ਦੀ 76ਵੀਂ ਵਰੇਗੰਢ ਤੇ ਮਾਨ ਸਰਕਾਰ ਨੇ 76 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਿਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ। ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੁੂੰ ਬਾਹਰਲੇ ਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਦਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਸ਼ੇ ਨੂੰ ਖਤਮ ਕਰਨ ਲਈ ਵੱਡਾ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਇਸ ਮੌਕੇ ਉਤੇ ਆਮ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰਭਜੋਤ ਕੌਰ ਨੇ ਡਾ. ਐਸ.ਐਸ. ਆਹਲੂਵਾਲੀਆ ਅਤੇ ਸਮੂਹ ਅਹੁਦੇਦਾਰਾਂ ਦਾ ਇੱਥੇ ਪੁੱਜਣ ਤੇ ਸੁਆਗਤ ਕੀਤਾ। ਉਨ੍ਹਾਂ ਇਸ ਮੌਕੇ ਉਤੇ ਸਮੂਹ ਅਹੁਦੇਦਾਰਾਂ ਨੂੰ ਆਉਣ ਵਾਲੀਆਂ ਚੋਣਾਂ ਦੇ ਲਈ ਜਮੀਨੀ ਪੱਧਰ ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਇੱਕ ਪੰਜਾਬੀ ਨੂੰ ਖੁਸ਼ਹਾਲ ਦੇਖਣਾ ਚਾਹੁੰਦੀ ਹੈ। ਭਗਵੰਤ ਮਾਨ ਸਰਕਾਰ ਲੋਕਾਂ ਦਾ ਜੀਵਨ ਖੁਸ਼ਹਾਲ ਬਨਾਉਣ ਲਈ ਦਿਨ–ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਿਲ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਮੇਰੇ ਨਾਲ, ਐਮ.ਐਲ.ਏ. ਕੁਲਵੰਤ ਸਿੰਘ ਅਤੇ ਡਾ. ਐਸ.ਐਸ. ਆਹਲੂਵਾਲੀਆ ਦੇ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਉਤੇ ਐਮ.ਐਲ.ਏ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਬਹੁਤ ਜਿਆਦਾ ਲੋਕ ਭਲਾਈ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਾਨ ਸਰਕਾਰ ਲੋਕਾਂ ਦੀ ਭਲਾਈ ਦੇ ਲਈ ਕੰਮ ਕਰ ਰਹੀ ਹੈ। ਉਸਦੇ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਜ਼ਿਆਦਾ ਲਾਭ ਹੋ ਰਿਹਾ ਹੈ। ਜੋ ਗਰੰਟੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੀਆਂ ਗਰੰਟੀਆਂ ਸਰਕਾਰ ਵਲੋਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਗਰੰਟੀਆਂ ਤੇ ਕੰਮ ਚੱਲ ਰਿਹਾ ਹੈ। ਮੁਫਤ ਬਿਜਲੀ ਦੀ ਗਰੰਟੀ ਜੋ ਮਾਨ ਸਰਕਾਰ ਵਲੋਂ ਪੂਰੀ ਕੀਤੀ ਗਈ ਹੈ। ਉਸਦੇ ਨਾਲ 85 ਫੀਸ਼ਦੀ ਲੋਕਾਂ ਦੇ ਬਿਜਲੀ ਬਿੱਲ ਵੀ ਜੀਰੋ ਆ ਰਹੇ ਹਨ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦਾ ਮਹੌਲ ਦੇਖਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਜਿਲ੍ਹੇ ਦੀ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਲੋਕਾਂ ਦੀ ਭਲਾਈ ਦੇ ਲਈ ਦਿਨ–ਰਾਤ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਤੇ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਵਨੀਤ ਵਰਮਾਂ, ਜਿਲ੍ਹਾ ਸਕੱਤਰ, ਸੁਭਾਸ ਸ਼ਰਮਾਂ, ਆਮ ਆਦਮੀ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ, ਸੂਬਾ ਜੁਆਇੰਟ ਸਕੱਤਰ ਗੁਰਮੁੱਖ ਸਿੰਘ ਮਾਨ, ਦਫਤਰ ਇੰਚਾਰਜ ਆਮ ਆਦਮੀ ਪਾਰਟੀ ਮੋਹਾਲੀ ਬੀ.ਐਸ. ਚਾਹਲ, ਆਮ ਆਦਮੀ ਪਾਰਟੀ ਮੋਹਾਲੀ ਦੇ ਖਜਾਨਚੀ ਜੀ.ਐਸ. ਕਾਹਲੋਂ, ਟ੍ਰੇਡ ਵਿੰਗ ਦੇ ਉਪ ਪ੍ਰਧਾਨ, ਅਮਿਤ ਜੈਨ, ਜਿਲ੍ਹਾ ਯੂਥ ਪ੍ਰਧਾਨ ਮੋਹਾਲੀ, ਅਨੂ ਬੱਬਰ, ਟ੍ਰੇਡ ਵਿੰਗ ਦੇ ਜਿਲ੍ਹਾ ਪ੍ਰਧਾਨ, ਜਸਪਾਲ ਸਿੰਘ ਮੋਹਾਲੀ, ਬਲਾਕ ਇੰਚਾਰਜ, ਗੱਜਣ ਸਿੰਘ, ਬਲਾਕ ਪ੍ਰਧਾਨ ਰਜੇਸ਼ ਰਾਣਾ, ਵਪਾਰ ਮੰਡਲ ਦੇ ਸੂਬਾ ਉਪ ਪ੍ਰਧਾਨ ਅਮਰਦੀਪ ਕੌਰ, ਮਹਿਲਾ ਵਿੰਗ ਦੇ ਜਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਸਰਕਲ ਪ੍ਰਧਾਨ, ਮੋਹਨ ਗੀਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਸਰਕਲ ਪ੍ਰਧਾਨ, ਹਰਵਿੰਦਰ ਕੌਰ, ਸਰਕਲ ਪ੍ਰਧਾਨ, ਨਿਰਮਲ ਕੌਰ, ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਟੋਨੀ, ਸਰਕਲ ਪ੍ਰਧਾਨ, ਤਰੁਨਜੀਤ ਸਿੰਘ, ਸਰਕਲ ਪ੍ਰਧਾਨ, ਰਾਮ ਸਿੰਘ, ਅਕਵਿੰਦਰ ਸਿੰਘ ਗੌਸ਼ਲ, ਆਰ.ਪੀ. ਸ਼ਰਮਾਂ, ਸਰਕਲ ਪ੍ਰਧਾਨ, ਸਵਰਣ ਕੌਰ, ਰਹਿਮਤ ਜੁਨੇਜਾ, ਸੁਰਿੰਦਰ ਸਿੰਘ, ਨਿਰਮੈਲ ਸਿੰਘ, ਵਪਾਰ ਮੰਡਲ ਮੋਹਾਲੀ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਨੰਦ ਕਿਸ਼ੋਰ, ਰਿਟਾ. ਕੈਪ. ਕਰਨੈਲ ਸਿੰਘ, ਰਘਬੀਰ ਸਿੰਘ ਸਿੱਧੂ, ਤਰਨਜੀਤ ਸਿੰਘ, ਮੁਖਤਿਆਰ ਸਿੰਘ, ਰਵਿੰਦਰ ਸਿੰਘ, ਅਵਤਾਰ ਸਿੰਘ, ਅਮਿਤ ਕੁਮਾਰ, ਮੁਕੇਸ਼, ਮਦਨ ਲਾਲ, ਗੁਰਜੰਟ ਸਿੰਘ, ਅਤੁਲ ਸ਼ਰਮਾਂ, ਗੁਰਚਰਨ ਸਿੰਘ, ਮੁਕੇਸ਼ ਕੁਮਾਰ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਪਾਲ ਸਿੰਘ, ਦਵਿੰਦਰ ਸਿੰਘ, ਪੰਕਜ ਗੁਪਤਾ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।