July 26, 2024

Chandigarh Headline

True-stories

ਡਾ. ਐਸ.ਐਸ. ਆਹਲੂਵਾਲੀਆ ਨੇ ਹਾਕਮ ਸਿੰਘ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀ ਮੁਬਾਰਕਵਾਦ

ਖਰੜ, 21 ਅਗਸਤ, 2023: ਆਮ ਆਦਮੀ ਪਾਰਟੀ ਦੇ ਯੋਧੇ ਹਾਕਮ ਸਿੰਘ ਨੇ ਅੱਜ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਵਜੋਂ ਅਹੁਦਾ ਕੈਬੀਨਟ ਮੰਤਰੀ ਅਨਮੋਲ ਗਗਨ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਟੀਮ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ, ਹਰਮੀਤ ਸਿੰਘ, ਸੰਨੀ ਬਾਵਾ, ਅਤੁਲ ਸ਼ਰਮਾਂ ਸ਼ਾਮਿਲ ਸਨ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਂਵਾਂ ਦੀ ਮੌਜੂਦਗੀ ਵਿੱਚ ਸੰਭਾਲਿਆ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਆਪਣੀ ਟੀਮ ਰਾਂਹੀ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ ਨੂੰ ਵਧਾਈ ਸੁਨੇਹਾ ਭੇਜਿਆ। ਉਨ੍ਹਾਂ ਕਿਹਾ ਕਿ ਹਾਕਮ ਸਿੰਘ ਬਹੁਤ ਹੀ ਸੂਝਵਾਨ ਵਿਅਕਤੀ ਹਨ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਪਾਰਟੀ ਦੇ ਲਈ ਦਿਨ–ਰਾਤ ਕੰਮ ਕੀਤਾ ਹੈ। ਉਹ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਨੂੰ ਭਰੋਸਾ ਹੈ ਹਾਕਮ ਸਿੰਘ ਅੱਗੇ ਹੋਰ ਵੀ ਲਗਨ ਦੇ ਨਾਲ ਲੋਕਾਂ ਦੀ ਸੇਵਾ ਕਰਨਗੇ ਅਤੇ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ।

ਡਾ. ਐਸ.ਐਸ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਿਨ–ਰਾਤ ਲੋਕਾਂ ਦੀ ਭਲਾਈ ਦੇ ਲਈ ਕੰਮ ਕਰ ਰਹੀ ਹੈ। ਮਾਨ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਬਹੁਤ ਜ਼ਿਆਦਾ ਲੋਕ ਭਲਾਈ ਦੇ ਕੰਮ ਕੀਤੇ ਹਨ। ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਪੰਜਾਬ ਵਾਸੀ ਬਹੁਤ ਜ਼ਿਆਦਾ ਖੁਸ਼ ਹਨ। ਉਨ੍ਹਾਂ ਕਿਹਾ ਕਿ ਕੈਬੀਨਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਆਪਣੇ ਵਿਧਾਨ ਸਭਾ ਹਲਕਾ ਖਰੜ ਦੇ ਨਾਲ–ਨਾਲ ਪੂਰੇ ਪੰਜਾਬ ਵਿੱਚ ਬਹੁਤ ਹੀ ਸਲਾਘਾਯੋਗ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ, ਨਗਰ ਪੰਚਾਇਤਾਂ ਅਤੇ 2024 ਦੇ ਵਿੱਚ ਲੋਕ ਸਭਾ ਦੀਆਂ ਚੋਣਾ ਵਿੱਚ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਇੱਕ ਪਾਸੜ ਜਿੱਤ ਹਾਸਿਲ ਕਰੇਗੀ। ਇਸ ਮੌਕੇ ਉਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ ਵਲੋਂ ਆਏ ਹੋਏ ਆਮ ਆਦਮੀ ਪਾਰਟੀ ਦੇ ਸਾਰਿਆਂ ਨੇਤਾਵਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..